ਹਵਾਈ ਅੱਡਿਆਂ ਉਤੇ ਐਨ.ਆਰ.ਆਈਜ਼ ਨੂੰ ਹੁੰਦੀਆਂ ਮੁਸ਼ਕਲਾਂ ਦੇ ਮੌਕੇ ਉਤੇ ਹੀ ਫੋਨ ਉਤੇ ਹੱਲ ਲਈ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ- ਪਰਗਟ ਸਿੰਘ

ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਵਤਨ ਪਰਤਣ ਸਮੇਂ ਹਵਾਈ ਅੱਡਿਆਂ ਉਤੇ ਆਉਂਦੀ ਕਿਸੇ ਕਿਸਮ ਦੀ ਮੁਸ਼ਕਲ ਦੇ ਮੌਕੇ ਉਤੇ ਹੀ ਆਨਲਾਈਨ ਨਿਪਟਾਰੇ ਲਈ 24 ਘੰਟੇ ਚੱਲਣ ਵਾਲਾ ਇਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ ਜਿਸ ਵਿੱਚ ਮਾਹਿਰਾਂ ਨੂੰ ਬਿਠਾਇਆ ਜਾਵੇਗਾ। ਇਹ ਗੱਲ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੌਰਾਨ ਕਹੀ।

    ਸ. ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਪਰਵਾਸੀਆਂ ਨੂੰ ਹਵਾਈ ਅੱਡੇ ਉਤੇ ਉਤਰਨ ਸਮੇਂ ਕਾਗਜ਼ੀ ਕਾਰਵਾਈਆਂ, ਤਕਨੀਕੀ ਕਾਰਨਾਂ ਜਾਂ ਕਿਸੇ ਗਲਤਫਹਿਮੀ ਨਾਲ ਰੋਕ ਲਿਆ ਜਾਂਦਾ ਹੈ ਜਿਸ ਨਾਲ ਉਹ ਘਬਰਾਅ ਜਾਂਦੇ ਹਨ ਅਤੇ ਆਪਣੇ ਦਸਤਾਵੇਜ਼ ਤੇ ਪਛਾਣ ਸਹੀ ਹੋਣ ਦੇ ਬਾਵਜੂਦ ਖੱਜਲ ਖੁਆਰੀ ਦਾ ਸਾਹਮਣਾ ਕਰਦੇ ਹਨ। ਅਜਿਹੇ ਮਾਮਲਿਆਂ ਵਿੱਚ ਯਾਤਰੂਆਂ ਦੀ ਮੱਦਦ ਲਈ ਸੂਬਾ ਸਰਕਾਰ ਵੱਲੋਂ ‘ਕੁਇਕ ਰਿਸਪਾਂਸ ਸੈਂਟਰ’ ਸਥਾਪਤ ਕੀਤਾ ਜਾਵੇਗਾ ਜਿਹੜਾ ਕਿ 24 ਘੰਟੇ ਸਰਗਰਮ ਰਹੇਗਾ। ਇਸ ਸੈਂਟਰ ਵਿੱਚ ਬੈਠਣ ਵਾਲੇ ਐਨ.ਆਰ.ਆਈਜ਼ ਨੂੰ ਦਰਪੇਸ਼ ਸਮੱਸਿਆਵਾਂ ਨਾਲ ਸਬੰਧਤ ਮਾਹਿਰ ਹੋਣਗੇ ਜੋ ਮੌਕੇ ਉਤੇ ਹੀ ਫੋਨ ਉਪਰ ਸਬੰਧਤ ਧਿਰ ਨਾਲ ਰਾਬਤਾ ਕਾਇਮ ਕਰਕੇ ਪਰਵਾਸੀ ਪੰਜਾਬੀਆਂ ਦੀ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਦਿਵਾਉਣਗੇ। ਇਸ ਦਾ ਸੰਪਰਕ ਨੰਬਰ ਜਨਤਕ ਕੀਤਾ ਜਾਵੇਗਾ।

Leave a Reply

Your email address will not be published. Required fields are marked *