ਵਿੱਤ ਮੰਤਰੀ ਨੇ ਪੰਜਾਬ ਸਿਰ 2.75 ਲੱਖ ਕਰੋੜ ਰੁਪਏ ਦਾ ਕਰਜ਼ਾ ਹੋਣ ਦੀ ਗੱਲ ਮੰਨੀ ਪਰ ਚੰਨੀ ਨੁੰ ਵਾਅਦੇ ਪੂਰੇ ਕਰਨ ਵਾਸਤੇ ਕੋਈ ਪੈਸਾ ਨਹੀਂ ਦਿੱਤਾ
ਚੰਨੀ ਨੂੰ ਕਿਹਾ ਕਿ ਉਹ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਤੇ ਕਿਹਾ ਕਿ ਉਹ ਇਹਨਾਂ ਵਾਅਦਿਆਂ ਨੂੰ ਲਾਗੂ ਕਰਨ ਤੋਂ ਭੱਜ ਨਹੀਂ ਸਕਦੇ
ਅੰਮ੍ਰਿਤਸਰ, 22 ਅਕਤੂਬਰ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪਿਛਲੇ ਇਕ ਮਹੀਨੇ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 15000 ਕਰੋੜ ਰੁਪਏ ਦੇ ਵਾਅਦੇ ਤਾਂ ਕਰ ਦਿੱਤੇ ਹਨ ਪਰ ਲੋਕਾਂ ਨੂੰ ਅਸਲ ਵਿਚ ਇਕ ਵੀ ਲਾਭ ਨਹੀਂ ਮਿਲਿਆ ਕਿਉਂਕਿ ਇਹਨਾਂ ਅਖੌਤੀ ਵਾਅਦਿਆਂ ਦੀ ਪੂਰਤੀ ਵਾਸਤੇ ਕੋਈ ਪੈਸਾ ਨਹੀਂ ਰੱਖਿਆ ਗਿਆ।
ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਚੰਨੀ ਦੇ ਵਾਅਦੇ ਸਿਰਫ ਕਾਗਜ਼ਾਂ ਤੱਕ ਸੀਮਤ ਹਨ ਤੇ ਇਹਨਾਂ ਨੂੰ ਪੂਰਾ ਕਰਨ ਦੀ ਜ਼ਿੰਮੇਵਾਰ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ’ਤੇ ਛੱਡੀ ਜਾ ਰਹੀ ਹੈ। ਇਸ ਦੌਰਾਨ ਸਰਦਾਰ ਮਜੀਠੀਆ ਨੇ ਚੰਨੀ ਸਰਕਾਰ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ।