ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ਉੱਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦੇ ਹੋਏ ਪੁੱਛਿਆ ਕਿ ਚੰਨੀ ਸਰਕਾਰ ਪੰਜਾਬ ਵਿਧਾਨ ਸਭਾ ਦਾ ਲੰਬਿਤ ਪਿਆ ‘ਮਾਨਸੂਨ ਇਜਲਾਸ’ ਕਿਉਂ ਨਹੀਂ ਸੱਦ ਰਹੀ? ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਾਰੇ ਰਹਿੰਦੇ ਅਤੇ ਲੋਕ ਹਿਤੈਸ਼ੀ ਮੁੱਦਿਆਂ ਬਾਰੇ ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੰਜਾਬ ਵਿਧਾਨ ਸਭਾ ਦਾ ਰਹਿੰਦਾ ਮਾਨਸੂਨ ਇਜਲਾਸ ਤੁਰੰਤ ਸੱਦਣ ਦੀ ਮੰਗ ਕੀਤੀ ਹੈ, ਕਿਉਂਕਿ ਲੋਕਾਂ ਨਾਲ ਜੁੜੇ ਮੁੱਦਿਆਂ ਦੇ ਸਥਾਈ ਹੱਲ ਲਈ ਪੰਜਾਬ ਵਿਧਾਨ ਸਭਾ ਦਾ 15 ਦਿਨਾਂ ਦਾ ਇਜਲਾਸ ਸੱਦਿਆ ਜਾਣਾ ਜ਼ਰੂਰੀ ਹੈ।
Related Posts
ਸੁਨੀਲ ਜਾਖੜ ਨੇ ‘ਆਪ’ ‘ਤੇ ਚੁੱਕੇ ਸਵਾਲ, ਕਿਹਾ-ਕੇਜਰੀਵਾਲ ਪੰਜਾਬੀਆਂ ਨੂੰ ਬੇਵਕੂਫ਼ ਨਾ ਸਮਝਣ
ਜਲੰਧਰ, 17 ਦਸੰਬਰ (ਬਿਊਰੋ)- ਜਲੰਧਰ ਵਿਖੇ ਕੈਬਨਿਟ ਮੰਤਰੀ ਪਰਗਟ ਸਿੰਘ ਦੇ ਹਲਕੇ ‘ਚ ਅੱਜ ਕਾਂਗਰਸ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ…
ਜਦੋਂ ਸਟੇਜ ’ਤੇ ਚੜ੍ਹ PTU ਦੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਇਆ ਭੰਗੜਾ
ਕਪੂਰਥਲਾ, 23 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਵਿਖੇ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹੁੰਚੇ।…
ਪਟਿਆਲਾ ਪੁਲਿਸ ਵਲੋਂ ਹਰੀਸ਼ ਸਿੰਗਲਾ ਨੂੰ ਅੱਜ ਪਟਿਆਲਾ ਕੋਰਟ ‘ਚ ਕੀਤਾ ਗਿਆ ਪੇਸ਼
ਪਟਿਆਲਾ, 30 ਅਪ੍ਰੈਲ (ਬਿਊਰੋ)- ਪਟਿਆਲਾ ਪੁਲਿਸ ਵਲੋਂ ਹਰੀਸ਼ ਸਿੰਗਲਾ ਨੂੰ ਅੱਜ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਵਲੋਂ…