ਨਵੀਂ ਦਿੱਲੀ, 16 ਜੂਨ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਦੀ ਟੀਕਾਕਰਨ ਨੀਤੀ ‘ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਕਿਹਾ ਕਿ ਦੇਸ਼ ‘ਚ ਕੋਰੋਨਾ ਰੋਕੂ ਟੀਕਿਆਂ ਦੀ ਕਮੀ ‘ਤੇ ਪਰਦਾ ਪਾਉਣ ਲਈ ‘ਭਾਜਪਾ ਦੇ ਝੂਠ ਅਤੇ ਨਾਅਰਿਆਂ ਦੀ ਜ਼ਰੂਰਤ ਨਹੀਂ ਹੈ, ਸਗੋਂ ਜਲਦ ਅਤੇ ਸੰਪੂਰਨ ਰੂਪ ਨਾਲ ਟੀਕਾਕਰਨ ਕਰਨਾ ਇਸ ਸਮੇਂ ਦੀ ਜ਼ਰੂਰਤ ਹੈ।
ਕਾਂਗਰਸ ਨੇਤਾ ਨੇ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,”ਭਾਰਤ ਨੂੰ ਤੁਰੰਤ ਅਤੇ ਸੰਪੂਰਨ ਟੀਕਾਕਰਨ ਦੀ ਜ਼ਰੂਰਤ ਹੈ, ਨਾ ਕਿ ਕੋਰੋਨਾ ਰੋਕੂ ਟੀਕਿਆਂ ਦੀ ਕਮੀ ‘ਤੇ ਪਰਦਾ ਪਾਉਣ ਲਈ ਭਾਜਪਾ ਦੇ ਝੂਠ ਅਤੇ ਨਾਅਰਿਆਂ ਦੀ ਜ਼ਰੂਰਤ ਹੈ।” ਰਾਹੁਲ ਨੇ ਦੋਸ਼ ਲਗਾਇਆ,”ਪ੍ਰਧਾਨ ਮੰਤਰੀ ਦੀ ਫਰਜ਼ੀ ਅਕਸ ਬਚਾਉਣ ਲਈ ਕੀਤੀ ਜਾ ਰਹੀ ਲਗਾਤਾਰ ਕੋਸ਼ਿਸ਼ ਨਾਲ ਵਾਇਰਸ ਨੂੰ ਮਦਦ ਮਿਲ ਰਹੀ ਹੈ ਅਤੇ ਲੋਕਾਂ ਦੇ ਜੀਵਨ ਲਈ ਖ਼ਤਰਾ ਪੈਦਾ ਹੋ ਰਿਹਾ ਹੈ।”
ਉਨ੍ਹਾਂ ਨੇ ਜਿਸ ਖ਼ਬਰ ਦਾ ਹਵਾਲਾ ਦਿੱਤਾ, ਉਸ ‘ਚ ਕਥਿਤ ਤੌਰ ‘ਤੇ ਕਿਹਾ ਗਿਆ ਹੈ ਕਿ ਕਈ ਵਿਿਗਆਨੀਆਂ ਨੇ ਟੀਕਿਆਂ ਦੀਆਂ ਦੋਵੇਂ ਖੁਰਾਕਾਂ ਵਿਚਾਲੇ ਅੰਤਰਾਲ ਵਧਾਉਣ ਦੇ ਕਦਮ ਦਾ ਸਮਰਥਨ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ।