76 ਫ਼ੀਸਦੀ ਆਬਾਦੀ ਨੂੰ ਇੱਕ ਖੁਰਾਕ ਅਤੇ 29 ਫ਼ੀਸਦੀ ਲੋਕਾਂ ਨੂੰ ਦਿੱਤੀਆਂ ਦੋਵੇਂ ਖੁਰਾਕਾਂ
ਕੋਵਿਡ-19 ਕਾਬੂ ਹੇਠ; ਸਿਰਫ 229 ਐਕਟਿਵ ਕੇਸ
3 ਜ਼ਿਲ੍ਹਿਆਂ ਵਿੱਚ ਸਿਰਫ 1-1 ਐਕਟਿਵ ਕੇਸ ਦਰਜ, ਨੌਂ ਹੋਰ ਜ਼ਿਲ੍ਹਿਆਂ ਵਿੱਚ 10 ਤੋਂ ਘੱਟ ਕੇਸ
ਚੰਡੀਗੜ੍ਹ, 25 ਅਕਤੂਬਰ
ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਿਸ ਵਿੱਚ 1.56 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 59.61 ਲੱਖ ਵਿਅਕਤੀਆਂ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਉਪ ਮੁੱਖ ਮੰਤਰੀ ਕਮ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਓ.ਪੀ. ਸੋਨੀ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਵਰਕਰਾਂ ਨੂੰ ਟੀਕਾ ਲਗਾਉਣ ਲਈ ਉਨ੍ਹਾਂ ਦੀਆਂ ਕੰਮ ਵਾਲੀਆਂ ਥਾਵਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਐਕਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਪ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਕੋਵਿਡ-19 ਦੇ ਸਿਰਫ਼ 229 ਐਕਟਿਵ ਕੇਸ ਹਨ। ਤਿੰਨ ਜ਼ਿਲ੍ਹਿਆਂ ਐਸਬੀਐਸ ਨਗਰ, ਮੁਕਤਸਰ ਅਤੇ ਮਾਨਸਾ ਵਿੱਚ ਕੋਵਿਡ ਦਾ ਸਿਰਫ 1-1 ਕੇਸ ਹੈ ਜਦਕਿ 9 ਹੋਰ ਜ਼ਿਲ੍ਹਿਆਂ ਵਿੱਚ 10 ਤੋਂ ਘੱਟ ਕੇਸ ਹਨ। ਐਤਵਾਰ ਤੱਕ ਗੁਰਦਾਸਪੁਰ ਵਿੱਚ 5, ਪਠਾਨਕੋਟ ਵਿੱਚ 9, ਕਪੂਰਥਲਾ ਵਿੱਚ 7, ਸੰਗਰੂਰ ਵਿੱਚ 3, ਫਿਰੋਜ਼ਪੁਰ ਵਿੱਚ 7, ਫ਼ਤਿਹਗੜ੍ਹ ਸਾਹਿਬ ਵਿੱਚ 3, ਮੋਗਾ ਵਿੱਚ 9, ਤਰਨਤਾਰਨ ਵਿੱਚ 7 ਅਤੇ ਬਰਨਾਲਾ ਵਿੱਚ 8 ਐਕਟਿਵ ਕੇਸ ਹਨ।
ਸ੍ਰੀ ਸੋਨੀ ਨੇ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪਾਜੇਟਿਵ ਕੇਸਾਂ ਦਾ ਰੁਝਾਨ ਘਟਦਾ ਜਾ ਰਿਹਾ ਹੈ, ਅਸੀਂ ਉਦੋਂ ਤੱਕ ਸੁਰੱਖਿਆ ਪ੍ਰਤੀ ਅਣਗਿਹਲੀ ਨਹੀਂ ਵਰਤ ਸਕਦੇ ਜਦੋਂ ਤੱਕ ਸੂਬੇ ਜਾਂ ਸਾਡੇ ਆਲੇ-ਦੁਆਲੇ ਇੱਕ ਵੀ ਐਕਟਿਵ ਕੇਸ ਮੌਜੂਦ ਹੈ