ਚੰਡੀਗੜ੍ਹ, 25 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ) ਦੇ ਪੰਜਾਬ ਵਿਚ ਅਧਿਕਾਰ ਖੇਤਰ 10 ਜ਼ਿਲਿ੍ਹਆਂ ਵਿਚ ਵਧਾਏ ਜਾਣ ਦੇ ਫੈਸਲੇ ਨੁੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ ਅਤੇ ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਤਿੰਨ ਖੇਤੀ ਕਾਨੂੰਨ ਅਤੇ 2017 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਏ ਪੀ ਐਮ ਸੀ ਐਕਟ ਵਿਚ ਕੀਤੀਆਂ ਸੋਧਾਂ ਵੀ ਰੱਦ ਕੀਤੀਆਂ ਜਾਣ।
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਜਿਸ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ, ਨੇ ਕਾਂਗਰਸ ਸਰਕਾਰ ਨੁੰ ਕਿਹਾ ਕਿ ਉਹ ਆਪਣੇ ਘਰ ਸੰਵਾਰੇ। ਵਫਦ ਦੇ ਮੈਂਬਰਝਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕੀਤੇ ਜਾਣ ਦੀ ਹਮਾਇਤਕੀਤੀ ਸੀ ਤੇ ਅੰਮ੍ਰਿਤਸਰ ਦੇ ਐਮ ਪੀ ਗੁਰਜੀਤ ਸਿੰਘ ਔਜਲਾ ਤੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵੀ ਅਜਿਹਾ ਹੀ ਕੀਤਾ ਸੀ।