ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਵਿਸ਼ਾਲ ਧਰਨੇ ਦਿੱਤੇ ਗਏ। ਜ਼ਿਲ੍ਹਾ ਅੰਮ੍ਰਿਤਸਰ ਵਿਖੇ ਡੀ.ਸੀ. ਦਫ਼ਤਰ ਅੱਗੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ,ਰਣਜੀਤ ਸਿੰਘ ਕਲੇਰਬਾਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਲਖੀਮਪੁਰ ਖੀਰੀ ਘਟਨਾ ਦੇ ਮੁੱਖ ਦੋਸ਼ੀ ਅਜੇ ਮਿਸ਼ਰਾ ਨੂੰ ਨਾਂ ਤਾਂ ਅਜੇ ਤਕ ਗ੍ਰਿਫ਼ਤਾਰ ਕੀਤਾ ਹੈ ਤੇ ਨਾਂ ਹੀ 120ਬੀ ਧਾਰਾ ਤਹਿਤ ਉਸ ਦੀ ਗ੍ਰਿਫ਼ਤਾਰੀ ਹੋਈ ਹੈ।
ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿਚ ਭਾਰੀ ਗੜੇਮਾਰੀ,ਮੀਂਹ, ਹਨੇਰੀ,ਝੱਖੜ ਨਾਲ ਖੜ੍ਹੀ ਝੋਨੇ ਦੀ ਫ਼ਸਲ 121 ਪਰਮਲ,1121 ਬਾਸਮਤੀ ਤੇ ਬਹੁਤ ਸਾਰੇ ਖੇਤਰਾਂ ਵਿਚ ਫ਼ਸਲਾਂ ਦਾ 100% ਨੁਕਸਾਨ ਹੋ ਗਿਆ ਹੈ।ਪੰਜਾਬ ਸਰਕਾਰ ਦੇ ਹੁਕਮ ਤੋਂ ਬਾਅਦ ਵੀ ਅਜੇ ਤੱਕ ਗਿਰਦਾਵਰੀਆਂ ਸ਼ੁਰੂ ਨਹੀਂ ਹੋਈਆਂ।