ਜ਼ੀਰਕਪੁਰ, 27 ਅਕਤੂਬਰ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ਹਲਕਾ ਡੇਰਾਬਸੀ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਰੰਧਾਵਾ ਦੀ ਨਿਯੁਕਤੀ ਨੂੰ ਲੈ ਕੇ ਪਾਰਟੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਰੰਧਾਵਾ ਪਿਛਲੇ ਲੰਬੇ ਸਮੇਂ ਤੋਂ ਡੇਰਾਬਸੀ ਹਲਕੇ ‘ਚ ਪਾਰਟੀ ਦੀਆਂ ਲੋਕ ਹਿਤੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਸਰਗਰਮ ਹਨ।
ਸ: ਰੰਧਾਵਾ ਨੇ ਹਲਕਾ ਇੰਚਾਰਜ ਨਿਯੁਕਤ ਕਰਨ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਭਗਵੰਤ ਮਾਨ,ਸਮੁੱਚੀ ਲੀਡਰਸ਼ਿਪ ਤੇ ਹਲਕਾ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਉਹ ਆਪਣੀ ਚਾਲ ਹੋਰ ਤੇਜ਼ ਕਰਨਗੇ। ਰੰਧਾਵਾ ਨੇ ਦਾਅਵਾ ਕੀਤਾ ਕਿ ਉਹ ਇਸ ਵਾਰ ਡੇਰਾਬਸੀ ਹਲਕੇ ‘ਚ ਜਿੱਤ ਦਾ ਝੰਡਾ ਗੱਡਣਗੇ।