ਨਵੀਂ ਦਿੱਲੀ, 28 ਅਕਤੂਬਰ (ਦਲਜੀਤ ਸਿੰਘ)- ਦਿੱਲੀ ਦੇ ਟਿੱਕਰੀ ਬਾਰਡਰ ‘ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ | ਇਨ੍ਹਾਂ ਤਿੰਨਾਂ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ ਗਈਆਂ ਹਨ | ਇਸ ਘਟਨਾ ‘ਤੇ ਸਿਆਸਤਦਾਨਾਂ ਦੇ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੁੱਖ ਦਾ ਪ੍ਰਗਟਾਵਾ ਕਰਨ ਦੇ ਨਾਲ ਹੀ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਤਾਂ ਸਾਡੇ ਕਿਸਾਨ ਪਰਿਵਾਰਾਂ ਨੂੰ ਇਸ ਤਰ੍ਹਾਂ ਸੜਕਾਂ ‘ਤੇ ਨਹੀਂ ਬੈਠਣਾ ਪਵੇਗਾ। ਅਜਿਹੇ ਦਰਦਨਾਕ ਹਾਦਸੇ ਕਦੇ ਨਹੀਂ ਵਾਪਰਨਗੇ। ਉੱਥੇ ਹੀ ਰਾਹੁਲ ਗਾਂਧੀ ਦੇ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕਰਨ ਦੇ ਨਾਲ ਕਿਹਾ ਗਿਆ ਹੈ ਕਿ ਇਹ ਬੇਰਹਿਮੀ ਅਤੇ ਨਫ਼ਰਤ ਸਾਡੇ ਦੇਸ਼ ਨੂੰ ਖੋਖਲਾ ਕਰ ਰਹੀ ਹੈ |
Related Posts
ਅੰਮ੍ਰਿਤਸਰ ਬੰਬ ਮਾਮਲੇ ‘ਚ ਪੁਲਿਸ ਨੇ ਇਕ ਹੋਰ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 20 ਅਗਸਤ-ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਕਾਰ ਹੇਠਾਂ ਲਗਾਏ ਗਏ ਇਕ ਬੰਬ ਦੇ ਮਾਮਲੇ ‘ਚ ਮਹਾਰਾਸ਼ਟਰ ਏ.ਟੀ.ਐੱਸ.ਅਤੇ…
ਟਮਾਟਰ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਭਾਰਤ ਦਾ ਅਹਿਮ ਕਦਮ, ਭਲਕੇ ਤੋਂ ਵਿਕਣਗੇ 50 ਰੁ. ਕਿਲੋ
ਨਵੀਂ ਦਿੱਲੀ – ਨੇਪਾਲ ਤੋਂ ਆਯਾਤ ਕੀਤੇ ਗਏ ਲਗਭਗ ਪੰਜ ਟਨ ਟਮਾਟਰ ਅਜੇ ਰਸਤੇ ਵਿੱਚ ਹਨ। ਉੱਤਰ ਪ੍ਰਦੇਸ਼ ਵਿੱਚ ਇਸ…
ਚੁਟਕਲੇ ਸੁਣਾਉਣ ਵਾਲਿਆਂ ਤੋਂ ਨਹੀਂ ਕੀਤੀ ਜਾ ਸਕਦੀ ਵਿਕਾਸ ਦੀ ਕੋਈ ਉਮੀਦ – ਪ੍ਰਤਾਪ ਬਾਜਵਾ
ਭਗਤਾ ਭਾਈਕਾ: ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਦੇ ਹੱਕ ਵਿਚ ਪਿੰਡ ਕੋਠਾਗੁਰੂ ਵਿਖੇ ਸਾਬਕਾ…