ਨਵੀਂ ਦਿੱਲੀ, 29 ਅਕਤੂਬਰ (ਦਲਜੀਤ ਸਿੰਘ)- ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਫ਼ਸਲ ਕਿਤੇ ਵੀ ਵੇਚ ਸਕਦੇ ਹਨ। ਟਿਕੈਤ ਦਾ ਕਹਿਣਾ ਹੈ ਕਿ ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ। ਪਹਿਲਾਂ ਸਾਡੇ ਟਰੈਕਟਰ ਦਿੱਲੀ ਜਾਣਗੇ।
ਟਿਕੈਤ ਦਾ ਕਹਿਣਾ ਹੈ ਕਿ ਅਸੀਂ ਰਸਤਾ ਨਹੀਂ ਰੋਕਿਆ ਹੈ ਅਤੇ ਰੋਡ ਜਾਮ ਕਰਨਾ ਸਾਡੇ ਵਿਰੋਧ ਦਾ ਹਿੱਸਾ ਨਹੀਂ ਹੈ | ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਟਿਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਬੈਰੀਕੇਡ ਹਟਾਉਣੇ ਵੀ ਸ਼ੁਰੂ ਕਰ ਦਿੱਤੇ ਹਨ।