ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਸਰਕਾਰ ’ਤੇ ਸੂਬੇ ਦੇ ਗੰਨਾ ਉਤਪਾਦਕ ਕਿਸਾਨਾਂ ਨਾਲ ਧੋਖ਼ਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ, ‘‘ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਗੰਨਾ ਉਤਪਾਦਕ ਕਿਸਾਨਾਂ ਨੂੰ ਗੰਨੇ ਦਾ ਮੁੱਲ 360 ਪ੍ਰਤੀ ਕੁਇੰਟਲ ਦੇਣ ਦਾ ਐਲਾਨ ਤਾਂ ਜ਼ਰੂਰ ਕੀਤਾ ਸੀ, ਪਰ ਇਸ ਦੇ ਲਈ ਲੋੜੀਂਦੀ ਨੋਟੀਫ਼ਿਕੇਸ਼ਨ ਅਤੇ ਬਜਟ ਦਾ ਕੋਈ ਪ੍ਰਬੰਧ ਨਹੀਂ ਕੀਤਾ। ਇਸ ਕਾਰਨ ਸੂਬੇ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਨੇ ਕਿਸਾਨਾਂ ਦਾ ਗੰਨਾ ਖ਼ਰੀਦਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਜਿਸ ਕਾਰਨ ਗੰਨਾ ਉਤਪਾਦਕ ਭਾਰੀ ਸਦਮੇ ਵਿੱਚ ਹਨ।’’
Related Posts
ਪੰਜਾਬ ‘ਚ ED ਦੀ ਛਾਪੇਮਾਰੀ ‘ਤੇ ਸਿਆਸੀ ਘਮਾਸਾਨ, ਮਜੀਠੀਆ ਨੇ CM ਚੰਨੀ ਨੂੰ ਲਿਆ ਨਿਸ਼ਾਨੇ ‘ਤੇ
ਚੰਡੀਗੜ੍ਹ, 22 ਜਨਵਰੀ (ਬਿਊਰੋ)- ਪੰਜਾਬ ‘ਚ ਬੀਤੇ ਦਿਨੀਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਸਿਆਸੀ…
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਤੇ ਐਡਵੋਕੇਟ ਧਾਮੀ ਦਾ ਸਪਸ਼ਟੀਕਰਨ ਕੀਤਾ ਜਨਤਕ, 24 ਜੁਲਾਈ ਨੂੰ ਸੌਂਪਿਆ ਸੀ ਪੱਤਰ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ…
ਸੰਕਟਾਂ ’ਚੋਂ ਲੰਘ ਰਹੇ ਸ਼੍ਰੋਮਣੀ ਅਕਾਲੀ ਦਲ ਲਈ ਵਿਧਾਨ ਸਭਾ ਹਲਕਾ ਗਿੱਦੜਬਾਹਾ ਸੀਟ ਬਣੀ ਸੁਖਬੀਰ ਬਾਦਲ ਲਈ ਸਿਰਦਰਦੀ
ਚੰਡੀਗੜ੍ਹ : ਪਹਿਲਾਂ ਹੀ ਕਈ ਤਰ੍ਹਾਂ ਦੇ ਸੰਕਟਾਂ ’ਚੋਂ ਲੰਘ ਰਹੇ ਸ਼੍ਰੋਮਣੀ ਅਕਾਲੀ ਦਲ ਲਈ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ…