ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਹਰ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਅਤੇ ਮਹਿੰਗਾਈ ਵਧਣ ਲਈ ਕੇਂਦਰ ਦੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਨਾਂ ਨੂੰ ‘ਲੋਕ ਮਾਰੂ’ ਸਰਕਾਰਾਂ ਕਰਾਰ ਦਿੱਤਾ ਹੈ। ਉਨਾਂ ਦੋਸ਼ ਲਾਇਆ ਕਿ 2014 ਤੋਂ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ‘ਚ ਵਾਧਾ ਹੋਣ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਅੱਧ ਨੰਗੇ ਹੋ ਕੇ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਿਆ ਕਰਦੇ ਸਨ, ਅੱਜ ਜਦੋਂ ਮਹਿੰਗਾਈ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ, ਉਹ ਸਾਰੇ ਆਗੂ ਚੁੱਪ ਵੱਟੀ ਬੈਠੇ ਹਨ।
Related Posts
ਪੰਜਾਬ ’ਚ ਸੁਰੱਖਿਆ ’ਚ ਅਣਗਹਿਲੀ ਦੇ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲੇ PM ਮੋਦੀ
ਨਵੀਂ ਦਿੱਲੀ, 6 ਜਨਵਰੀ (ਬਿਊਰੋ)- ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਵੱਡੀ ਅਣਗਹਿਲੀ ਨੂੰ ਲੈ ਕੇ…
ਸ਼ਿਮਲਾ ‘ਚ ਭਾਰੀ ਬਰਫ਼ਬਾਰੀ ਕਾਰਨ ਆਵਾਜਾਈ ਠੱਪ, ਹਾਲੇ ਠੰਡ ਤੋਂ ਰਾਹਤ ਦੇ ਆਸਾਰ ਨਹੀਂ
ਸ਼ਿਮਲਾ, 24 ਜਨਵਰੀ (ਬਿਊਰੋ)- ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਥਾਂਵਾਂ ‘ਚ ਭਾਰੀ ਬਰਫ਼ਬਾਰੀ ਨਾਲ ਸੜਕਾਂ ਰੁਕ ਗਈਆਂ ਹਨ, ਜਿਸ ਕਾਰਨ ਉੱਪਰੀ ਹਿੱਸਾ…
ਸ਼ਰਾਬਬੰਦੀ ਵਾਲੇ ਬਿਹਾਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 25 ਲੋਕਾਂ ਦੀ ਮੌਤ
ਪਟਨਾ- ਸ਼ਰਾਬਬੰਦੀ ਵਾਲੇ ਬਿਹਾਰ ’ਚ ਇਕ ਵਾਰ ਫਿਰ ਇਕੱਠੇ 25 ਲੋਕਾਂ ਦੀ ਸ਼ਰਾਬ ਪੀਣ ਨਾਲ ਮੌਤ ਹੋਈ ਹੈ। ਮ੍ਰਿਤਕਾਂ ਦੇ…