ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਹੁਕਮਾਂ ਨੂੰ ਤੁਗ਼ਲਕੀ ਫ਼ੁਰਮਾਨ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਸਾਰੀਆਂ ਸਰਕਾਰੀ ਮੰਡੀਆਂ ’ਚ ਝੋਨੇ ਦੀ ਖ਼ਰੀਦ ਜਾਰੀ ਰੱਖੀ ਜਾਵੇ, ਕਿਉਂਕਿ ਮੌਸਮ ਦੇ ਖ਼ਰਾਬੇ ਕਾਰਨ ਇਸ ਵਾਰ ਝੋਨੇ ਦੀ ਪਕਾਈ ਅਤੇ ਕਟਾਈ ’ਚ ਦੇਰੀ ਹੋਈ ਹੈ ਜਿਸ ਕਾਰਨ ਅਜੇ ਵੀ ਕਰੀਬ 20 ਫ਼ੀਸਦੀ ਫ਼ਸਲ ਮੰਡੀਆਂ ਵਿੱਚ ਆਉਣੀ ਬਾਕੀ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਝੋਨੇ ਦੀ ਫ਼ਸਲ ਦੀ ਕਟਾਈ ਵਿੱਚ ਹੋਈ ਦੇਰੀ ਦੇ ਬਾਵਜੂਦ ਮੋਦੀ ਸਰਕਾਰ ਅਤੇ ਚੰਨੀ ਸਰਕਾਰ ਜਾਣਬੁੱਝ ਕੇ ਸਰਕਾਰੀ ਮੰਡੀਆਂ ਵਿੱਚ ਖ਼ਰੀਦ ਬੰਦ ਕਰ ਰਹੀਆਂ ਹਨ ਤਾਂ ਜੋ ਬਾਹਰੀ ਰਾਜਾਂ ਤੋਂ ਚੋਰੀ ਛਿਪੇ ਲਿਆਂਦਾ ਝੋਨਾ ਫ਼ਰਜੀਵਾੜੇ ਨਾਲ ਪੰਜਾਬ ਦੇ ਖ਼ਾਤੇ ’ਚ ਖਪਾਇਆ ਜਾ ਸਕੇ। ਇਸ ਦਾ ਮਾਰੂ ਨਤੀਜਾ ਇਹ ਨਿਕਲੇਗਾ ਕਿ ਕਿਸਾਨ ਪ੍ਰੇਸ਼ਾਨ ਹੋ ਕੇ ਆਪਣੀ ਫ਼ਸਲ ਕਾਰਪੋਰੇਟਰਾਂ ਅਤੇ ਨਿੱਜੀ ਖ਼ਰੀਦਦਾਰਾਂ ਕੋਲ ਐਮ.ਐਸ.ਪੀ. ਤੋਂ ਥੱਲੇ ਵੇਚਣ ਲਈ ਮਜ਼ਬੂਰ ਹੋਵੇਗਾ।
Related Posts
ਕਿਸਾਨਾਂ ਨੂੰ ਮਿਲੇ ਬਗ਼ੈਰ ਮੁੱਖ ਮੰਤਰ ਭਗਵੰਤ ਸਿੰਘ ਮਾਨ ਦਿੱਲੀ ਰਵਾਨਾ, ਜਥੇਬੰਦੀਆਂ ਚੰਡੀਗੜ੍ਹ ਵੱਲ ਕੂਚ ਕਰਨ ਲਈ ਬਜ਼ਿੱਦ
ਮੁਹਾਲੀ, 17 ਮਈ- ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਮਿਲਣ ਤੋਂ ਪਹਿਲਾਂ ਹੀ ਦਿੱਲੀ ਲਈ ਰਵਾਨਾ ਹੋ ਗਏ, ਜਿਸ ਕਾਰਨ…
ਅਕਾਲੀ ਦਲ ਨੇ ਐਲਾਨੇ ਦੋ ਹੋਰ ਉਮੀਦਵਾਰ
ਚੰਡੀਗੜ੍ਹ, 22 ਅਕਤੂਬਰ (ਦਲਜੀਤ ਸਿੰਘ)- ਉੱਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ…
ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ
ਲੁਧਿਆਣਾ – ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ…