ਚੰਡੀਗੜ੍ਹ, 9 ਨਵੰਬਰ (ਦਲਜੀਤ ਸਿੰਘ)- ਚਰਨਜੀਤ ਚੰਨੀ ਸਰਕਾਰ ਨੇ ਆਖਿਰਕਾਰ ਨਵਜੋਤ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਏ. ਜੀ. (ਐਡਵੋਕੇਟ ਜਨਰਲ) ਅਮਰਪ੍ਰੀਤ ਸਿੰਘ ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਏ. ਜੀ. ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਕੱਲ੍ਹ ਤੱਕ ਨਵੇਂ ਏ. ਜੀ. ਦੀ ਨਿਯੁਕਤੀ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਡੀ. ਜੀ. ਪੀ ਦੀ ਨਿਯੁਕਤੀ ’ਤੇ ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਦੇ ਚੋਣ ਲਈ ਸਰਕਾਰ ਵਲੋਂ ਪੈਨਲ ਭੇਜਿਆ ਜਾਵੇਗਾ। ਇਸੇ ਦੇ ਆਧਾਰ ’ਤੇ ਡੀ. ਜੀ. ਪੀ. ਦੀ ਚੋਣ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਿੱਧੂ ਪਹਿਲੇ ਦਿਨ ਤੋਂ ਏ. ਜੀ. ਦੀ ਨਿਯਕੁਤੀ ਦੇ ਖ਼ਿਲਾਫ਼ ਸਨ, ਸਿੱਧੂ ਨੇ ਇਹ ਵੀ ਆਖਿਆ ਸੀ ਕਿ ਭਾਵੇਂ ਉਨ੍ਹਾਂ ਪ੍ਰਧਾਨਗੀ ਤੋਂ ਅਸਤੀਫ਼ਾ ਵਾਪਸ ਲੈ ਲਿਆ ਹੈ ਪਰ ਉਹ ਕਾਰਜਭਾਰ ਉਸ ਦਿਨ ਸੰਭਾਲਣਗੇ ਜਦੋਂ ਏ. ਜੀ. ਬਦਲਿਆ ਜਾਵੇਗਾ।
Related Posts
ਚੀਨ ‘ਚ ਭੂਚਾਲ ਕਾਰਨ ਹੁਣ ਤੱਕ 46 ਮੌਤਾਂ, ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ ਗਏ 50 ਹਜ਼ਾਰ ਲੋਕ
ਬੀਜਿੰਗ/ਚੇਂਗਦੂ- ਚੀਨ ਦੇ ਸਿਚੁਆਨ ਸੂਬੇ ਦੀ ਲੁਡਿੰਗ ਕਾਉਂਟੀ ਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ…
ਡਿੰਪੀ ਢਿੱਲੋਂ ਨੇ ਗਿੱਦੜਬਾਹਾ ‘ਚ ਕੀਤਾ ਸਮਰਥਕਾਂ ਦਾ ਵਿਸ਼ਾਲ ਇਕੱਠ, ਦਿੱਤੇ ਆਮ ਆਦਮੀ ਪਾਰਟੀ ‘ਚ ਜਾਣ ਦੇ ਸੰਕੇਤ
ਗਿੱਦੜਬਾਹਾ : ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੋਮਵਾਰ ਨੂੰ ਗਿੱਦੜਬਾਹਾ…
ਆਕਸੀਜਨ ਦੀ ਕਮੀ ਨਾਲ ਨਹੀਂ ਹੋਈਆਂ ਮੌਤਾਂ, ਨਹੀਂ ਆਇਆ ਡਾਟਾ : ਕੇਂਦਰ
ਨਵੀਂ ਦਿੱਲੀ, 20 ਜੁਲਾਈ (ਦਲਜੀਤ ਸਿੰਘ)- ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਣ ਪਵਾਰ ਨੇ ਰਾਜਸਭਾ ’ਚ ਦੱਸਿਆ ਕਿ ਕੋਵਿਡ-19 ਮਹਾਮਾਰੀ ਦੀ ਦੂਜੀ…