ਨਵਜੋਤ ਸਿੱਧੂ ਦਾ ਅਕਾਲੀਆਂ ’ਤੇ ਹਮਲਾ, ਕਿਹਾ ‘ਅੱਜ ਜਾਣ ਬੁੱਝ ਕੇ ਪਾਇਆ ਖਲਲ’

navjot/nawanpunjab.com

ਚੰਡੀਗੜ੍ਹ, 11 ਨਵੰਬਰ (ਦਲਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਅਕਾਲੀ ਦਲ ’ਤੇ ਹਮਲਾ ਕੀਤਾ ਹੈ। ਨਵਜੋਤ ਸਿੱਧੂ ਨੇ ਦੱਸਿਆ ਕਿ ਅੱਜ ਅਕਾਲੀ ਦਲ ਨੇ ਜੋ ਵੀ ਖਲਲ ਪਾਇਆ ਹੈ, ਉਹ ਜਾਣ ਬੁੱਝ ਕੇ ਕੀਤਾ ਗਿਆ ਸੀ, ਕਿਉਂਕਿ ਉਨ੍ਹਾਂ ’ਚ ਸੱਚ ਸੁਣਨ ਦੀ ਹਿੰਮਤ ਨਹੀਂ। ਜਦੋਂ ਕਿਸਾਨਾਂ ਦੇ ਮੁੱਦੇ ’ਤੇ ਬਹਿਸ ਹੋ ਰਹੀ ਸੀ, ਉਦੋਂ ਵੀ ਉਨ੍ਹਾਂ ਨੇ ਵਿਰੋਧ ਕੀਤਾ।

ਖੇਤੀ ਕਾਨੂੰਨਾਂ ਨੂੰ ਲੈ ਕੇ ਅਕਾਲੀ ਦਲ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਬਾਦਲਾਂ ਦੀ ਮਰਜ਼ੀ ਨਾਲ ਆਏ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਇਨਕਮ ਬਾਕੀ ਸੂਬਿਆਂ ਨਾਲੋਂ ਬਹੁਤ ਘੱਟ ਹੈ। ਪੰਜਾਬ ਕਰਜ਼ਾ ਲੈ ਕੇ ਕਰਜ਼ਾ ਉਤਾਰ ਰਿਹਾ ਹੈ। ਸਾਨੂੰ ਆਪਣੀ ਇਨਕਮ ਦੇ ਸਰੋਤ ਵਧਾਉਣੇ ਪੈਣਗੇ। ਸਿੱਧੂ ਨੇ ਕਿਹਾ ਕਿ ਆਮਦਨ ਵਧਾਉਣ ਲਈ ਜੇ ਅੱਜ ਅਸੀਂ ਕੰਮ ਨਾ ਕੀਤਾ ਤਾਂ ਇਹ ਸੂਬਾ ਰਹਿਣ ਯੋਗ ਨਹੀਂ ਰਹੇਗਾ।

Leave a Reply

Your email address will not be published. Required fields are marked *