ਤਪਾ ਮੰਡੀ, 12 ਨਵੰਬਰ (ਦਲਜੀਤ ਸਿੰਘ)- ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਅਜੇ ਤੱਕ ਕੋਈ ਵੀ ਪੱਕਾ ਸਮਾਂ ਜਾਂ ਤਾਰੀਖ਼ ਨਿਰਧਾਰਿਤ ਨਹੀਂ ਹੋਈ ਹੈ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਅਲਕਾ ਮੀਨਾ ਆਈ.ਪੀ.ਐੱਸ ਨੇ ਸਮੁੱਚੇ ਪ੍ਰਸ਼ਾਸਨ ਸਮੇਤ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬ-ਡਵੀਜ਼ਨ ਤਪਾ ਵਿਖੇ ਪਹੁੰਚੇ,ਜਿੱਥੇ ਉਨ੍ਹਾਂ ਨੇ ਰੌਇਲ ਪੈਲੇਸ ਤਪਾ ਅਤੇ ਅਨਾਜ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਚੰਨੀ ਦੀ ਆਮਦ ਨੂੰ ਲੈ ਕੇ ਡੀ.ਸੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੇ ਤਪਾ ਵਿਖੇ ਕੀਤੀ ਸ਼ਿਰਕਤ
