ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ, ਇਕ ਹੋਰ ਕਿਸਾਨ ਦੀ ਗਈ ਜਾਨ

kisan death/ nawanpunjab.com

ਬਰਨਾਲਾ, 17 ਜੂਨ (ਦਲਜੀਤ ਸਿੰਘ)- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦੌਰਾਨ ਬਰਨਾਲਾ ਜ਼ਿਲੇ ਦੇ ਪਿੰਡ ਰਾਜੀਆ ਦੇ ਕਿਸਾਨ ਸੁਖਦੇਵ ਸਿੰਘ ਦੀ ਮੌਤ ਹੋ ਗਈ। ਮਿ੍ਰਤਕ ਕਿਸਾਨ ਸੁਖਦੇਵ ਸਿੰਘ ਦੇ ਪਰਿਵਾਰ ਨੂੰ 5 ਲੱਖ ਮੁਆਵਜ਼ਾ ਰਾਸ਼ੀ, ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਸਾਰੀ ਕਰਜ਼ਾਮਾਫ਼ੀ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਨੇ ਡੀਸੀ ਦਫ਼ਤਰ ਬਰਨਾਲਾ ਅੱਗੇ ਪੱਕਾ ਮੋਰਚਾ ਲਗਾਇਆ। ਕਿਸਾਨਾਂ ਨੇ ਕਿਹਾ ਕਿ 26 ਨਵੰਬਰ ਤੋਂ ਮਿ੍ਰਤਕ ਕਿਸਾਨ ਸੁਖਦੇਵ ਸਿੰਘ ਦਿੱਲੀ ਮੋਰਚੇ ਵਿੱਚ ਡਟਿਆ ਹੋਇਆ ਸੀ, ਜਿੱਥੇ ਉਸਨੂੰ ਅਧਰੰਗ ਦਾ ਅਟੈਕ ਆ ਗਿਆ ਅਤੇ ਉਸਦੀ ਹਾਲਤ ਬਿਗੜ ਗਈ। ਜਿਸਤੋਂ ਬਾਅਦ ਉਸਨੂੰ ਬਠਿੰਡਾ ਵਿਖੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਕਿਸਾਨ ਦੀ ਇਸ ਹਾਲਤ ਸਬੰਧੀ ਜ਼ਿਲਾ ਪ੍ਰਸ਼ਾਸਨ ਨੂੰ ਜਾਣਕਾਰੀ ਦੇ ਦਿੱਤੀ ਸੀ ਅਤੇ ਕਿਸਾਨ ਦੇ ਇਲਾਜ਼ ਲਈ ਸਰਕਾਰ ਤੋਂ ਮੰਗ ਕੀਤੀ ਸੀ। ਸਰਕਾਰ ਨੇ ਕਿਸਾਨ ਦੇ ਇਲਾਜ਼ ਲਈ ਕੋਈ ਮੱਦਦ ਨਹੀਂ ਕੀਤੀ, ਜਦਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਜ਼ਰੂਰ ਕਿਸਾਨ ਦੇ ਇਲਾਜ਼ ਲਈ ਮੱਦਦ ਕੀਤੀ ਗਈ। ਪਰ ਇਲਾਜ਼ ਦੌਰਾਨ ਕਿਸਾਨ ਸੁਖਦੇਵ ਸਿੰਘ ਦੀ ਮੌਤ ਹੋ ਗਈ।

ਜਿਸ ਕਰਕੇ ਕਿਸਾਨ ਜੱਥੇਬੰਦੀਆਂ ਵਲੋਂ ਸੁਖਦੇਵ ਸਿੰਘ ਨੂੰ ਕਿਸਾਨ ਅੰਦੋਲਨ ਦੇ ਸ਼ਹੀਦ ਦਾ ਦਰਜ਼ਾ ਦਿੱਤਾ ਗਿਆ ਹੈ। ਮਿ੍ਰਤਕ ਦਾ ਪਰਿਵਾਰ ਛੋਟੀ ਖੇਤੀ ਵਾਲਾ ਹੈ। ਜਿਸ ਕਰਕੇ ਸਰਕਾਰ ਤੋਂ ਮਿ੍ਰਤਕ ਕਿਸਾਨ ਦੇ ਪਰਿਵਾਰ ਲਈ 5 ਲੱਖ ਮੁਆਵਜ਼ਾ ਰਾਸ਼ੀ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਾਰੀ ਕਰਜ਼ਾਮਾਫ਼ੀ ਦੀ ਮੰਗ ਕੀਤੀ ਗਈ ਹੈ। ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਇਹਨਾਂ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਰਿਹਾ ਹੈ। ਜਿਸ ਕਰਕੇ ਜੱਥੇਬੰਦੀਆਂ ਵਲੋਂ ਪੱਕਾ ਮੋਰਚਾ ਡੀਸੀ ਦਫ਼ਤਰ ਬਰਨਾਲਾ ਅੱਗੇ ਦਿਨ ਰਾਤ ਦਾ ਲਗਾ ਦਿੱਤਾ ਹੈ। ਜਿਹਨਾਂ ਸਮਾਂ ਇਹ ਤਿੰਨੇ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਨਾਂ ਸਮਾਂ ਉਹਨਾਂ ਦਾ ਸੰਘਰਸ ਜਾਰੀ ਰਹੇਗਾ।

Leave a Reply

Your email address will not be published. Required fields are marked *