ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਦਲਜੀਤ ਸਿੰਘ)- ਸਾਬਕਾ ਸਾਂਸਦ ਤੇ ਅਕਾਲੀ ਦਲ ਬਾਦਲ ਦੇ ਹਲਕਾ ਘਨੌਰ ਤੋਂ ਐਲਾਨੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਪਰਿਵਾਰ ਸਮੇਤ ਪਹੁੰਚੇ ਤੇ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਵਿਚ ਸੱਦਿਆ ਗਿਆ ਸੈਸ਼ਨ ਪੰਜਾਬ ਦੀ ਇੱਕਜੁੱਟਤਾ ਅਤੇ ਇਕਸੁਰਤਾ ਦਰਸਾਉਣ ਲਈ ਸੱਦਿਆ ਗਿਆ ਸੀ ਪਰ ਮੋਦੀ ਦੇ ਇਸ਼ਾਰੇ ‘ਤੇ ਕੇਂਦਰ ਦੇ ਹੱਥਾਂ ਵਿਚ ਖੇਡ ਰਹੀ ਚੰਨੀ ਸਰਕਾਰ ਨੇ ਇਸ ਸੈਸ਼ਨ ‘ਚ ਪੰਜਾਬੀਆਂ ਦੀ ਏਕਤਾ ਨੂੰ ਖੇਰੂੰ ਖੇਰੂੰ ਕਰਦਿਆਂ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕਰ ਕੇ ਵਿਧਾਨ ਸਭਾ ਨੂੰ ਚੋਣ ਅਖਾੜਾ ਬਣਾ ਕੇ ਰੱਖ ਦਿੱਤਾ | ਪ੍ਰੋ. ਚੰਦੂਮਾਜਰਾ ਨੇ ਕਿਹਾ 2022 ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਇਕ ਵੱਡੀ ਇਤਿਹਾਸਕ ਜਿੱਤ ਹਾਸਲ ਕਰੇਗਾ |
Related Posts
ਪੰਜਾਬ ਸਰਕਾਰ ਵੱਲੋਂ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ
ਚੰਡੀਗੜ੍ਹ, 13 ਦਸੰਬਰ (ਦਲਜੀਤ ਸਿੰਘ)-ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ’ਤੇ…
ਵਾਇਨਾਡ ‘ਚ ਸੱਤਵੇਂ ਦਿਨ ਵੀ ਬਚਾਅ ਕਾਰਜ ਜਾਰੀ, ਲਗਾਤਾਰ ਵੱਧ ਰਹੀ ਹੈ ਮ੍ਰਿਤਕਾਂ ਦੀ ਗਿਣਤੀ; 180 ਲੋਕ ਅਜੇ ਵੀ ਲਾਪਤਾ
ਵਾਇਨਾਡ : ਕੇਰਲ ਦੇ ਵਾਇਨਾਡ ‘ਚ ਜ਼ਮੀਨ ਖਿਸਕਣ ਤੋਂ ਬਾਅਦ ਤਬਾਹੀ ਮਚ ਗਈ ਹੈ। ਜ਼ਮੀਨ ਖਿਸਕਣ ਤੋਂ ਬਾਅਦ ਮਰਨ ਵਾਲਿਆਂ…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਡੇਰਾ ਮੁਖੀਆਂ ਨੇ ਜਥੇਦਾਰ ਨੂੰ ਲਿਖਿਆ ਪੱਤਰ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਮਾਮਲੇ ਨੂੰ ਲੈ…