ਲੁਧਿਆਣਾ, 18 ਜੂਨ (ਦਲਜੀਤ ਸਿੰਘ)- ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਗੁਰਪ੍ਰੀਤ ਸਿੰਘ ਦਲਜੀਤ ਸਿੰਘ ਅਤੇ ਰਵੀ ਵਿਜ ਸ਼ਾਮਿਲ ਹਨ । ਪੁਲਿਸ ਵਲੋਂ ਇਨ੍ਹਾਂ ਨੂੰ ਦੋ ਵੱਖ – ਵੱਖ ਥਾਵਾਂ ਤੋਂ ਕਾਬੂ ਕੀਤਾ ਗਿਆ ਹੈ । ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 58 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ।
Related Posts
ਹਰਸਿਮਰਤ ਕੌਰ ਬਾਦਲ ਵੱਲੋਂ ਬੱਚਿਆਂ ‘ਚ ਨਸ਼ਿਆਂ ਦੀ ਵਰਤੋਂ ਰੋਕਣ ਵਾਸਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ’’ਦਾ…
IND A vs AUS A: ਕੋਚ ਗੰਭੀਰ ਦੀ ਵਧੀ ਸਿਰਦਰਦੀ!
ਨਵੀਂ ਦਿੱਲੀ : ਬਾਰਡਰ-ਗਾਵਸਕਰ ਟਰਾਫੀ ਤੋਂ ਪਹਿਲਾਂ ਭਾਰਤੀ ਟੀਮ ਦੀਆਂ ਮੁਸੀਬਤਾਂ ਰੁਕਣ ਦੇ ਕੋਈ ਸੰਕੇਤ ਨਹੀਂ ਦੇ ਰਹੀਆਂ ਹਨ। ਭਾਰਤ…
ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
ਨਵੀਂ ਦਿੱਲੀ, 26 ਜੁਲਾਈ (ਦਲਜੀਤ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਿੱਲੀ ਦੀ ਆਰਥਿਕ…