ਅਜਨਾਲਾ: ਹਿੰਦ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ

drown/nawanpunjab.com

ਅਜਨਾਲਾ, 17 ਨਵੰਬਰ ਦਲਜੀਤ ਸਿੰਘ)- ਅੰਮ੍ਰਿਤਸਰ ਦਿਹਾਤੀ ਦੇ ਪੁਲਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ. ਬੁਰਜ ਨੇੜੇ ਅੱਜ ਸਵੇਰੇ ਤੜਕਸਾਰ 4 ਵਜੇ ਦੇ ਕਰੀਬ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਡਰੋਨ ਦੀ ਹਰਕਤ ਸੁਣਾਈ ਦਿੱਤੀ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੀ 183 ਬਟਾਲੀਅਨ ਦੇ ਜਵਾਨਾਂ ਨੇ ਹਰਕਤ ਵਿੱਚ ਆਉਂਦੇ ਹੋਏ ਡ੍ਰੋਨ ਵੱਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।

ਫਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। ਡ੍ਰੋਨ ਦੀ ਇਸ ਹਰਕਤ ਤੋਂ ਬਾਅਦ ਬੀ.ਐੱਸ.ਐੱਫ. ਦੇ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਨੇ ਇਲਾਕੇ ’ਚ ਸਰਚ ਮੁਹਿੰਚ ਕਰਨੀ ਸ਼ੁਰੂ ਕਰ ਦਿੱਤੀ। ਉਹ ਸਰਚ ਮੁਹਿੰਮ ਦੌਰਾਨ ਪਤਾ ਲੱਗਾ ਰਹੇ ਹਨ ਕਿ ਡਰੋਨ ਵੱਲੋਂ ਭਾਰਤ ਵਾਲੇ ਪਾਸੇ ਕੋਈ ਵਸਤੂ ਨਾ ਸੁੱਟੀ ਗਈ ਹੋਵੇ।

Leave a Reply

Your email address will not be published. Required fields are marked *