ਚੰਡੀਗੜ੍ਹ, 18 ਜੂਨ (ਦਲਜੀਤ ਸਿੰਘ)- ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਹੋਰ ਵਾਧਾ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਯੂਥ ਵਿੰਗ ਨਾਲ ਜੁੜੇ ਮਿਹਨਤੀ ਨੌਜਵਾਨਾਂ ਨੂੰ ਜਥੇਬੰਦਕ ਢਾਂਚੇ ਵਿਚ ਸ਼ਾਮਿਲ ਕੀਤਾ ਗਿਆ ਹੈ।