‘ਆਪ’ ਦੇ ਵਫ਼ਦ ਨੂੰ ਨਹੀਂ ਮਿਲੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ, ਰਾਘਵ ਚੱਢਾ ਦੇ CM ਚੰਨੀ ਤੇ ਇਲਜ਼ਾਮ

aap/nawanpunjab.com

ਚੰਡੀਗੜ੍ਹ, 18 ਨਵੰਬਰ (ਦਲਜੀਤ ਸਿੰਘ)- ਆਪ ਦੇ ਵਫ਼ਦ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਕੇਂਦਰ ਤੋਂ ਮਨਜ਼ੂਰੀ ਨਹੀਂ ਮਿਲੀ ਹੈ।ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਸੀ ਕਿ 19 ਨਵੰਬਰ ਨੂੰ ਉਹ ਸਾਰੇ ਵਿਧਾਇਕਾਂ ਨਾਲ ਕਰਤਾਰਪੁਰ ਸਾਹਿਬ ਜਾਣਗੇ, ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਨੇ ਉਨ੍ਹਾਂ ਦੀ ਪਾਰਟੀ ਦੇ ਵਫ਼ਦ ਨੂੰ ਨਹੀਂ ਜਾਣ ਦਿੱਤਾ। ਰਾਘਵ ਚੱਢੀ ਨੇ ਟਵੀਟ ਕਰਦੇ ਹੋਏ ਲਿਖਿਆ, “ਆਪ’ ਦੇ ਵਫ਼ਦ ਨੂੰ ਮੋਦੀ-ਚੰਨੀ ਦੀ ਜੋੜੀ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਹ ਸਪੱਸ਼ਟ ਹੈ ਕਿ ਪੀਐਮ ਮੋਦੀ ਅਤੇ ਸੀਐਮ ਚੰਨੀ ਵਿਚਕਾਰ ਇੱਕ ਰਣਨੀਤਕ ਸਮਝ ਦੇ ਅਨੁਸਾਰ, ਸਿਰਫ ਚੰਨੀ ਅਤੇ ਉਸਦੇ ਆਦਮੀਆਂ ਨੂੰ ਹੀ ਜਾਣ ਦੀ ਆਗਿਆ ਹੈ। ਮੋਦੀ ਅਤੇ ਚੰਨੀ ਵਿਚਾਲੇ ਮੈਚ ਫਿਕਸਿੰਗ ਇਕ ਵਾਰ ਫਿਰ ਸਾਹਮਣੇ ਆਈ ਹੈ।”
ਅੱਜ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਕਾਂਗਰਸ ਤੇ ਬੀਜੇਪੀ ਦੇ ਲੀਡਰ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਪਹੁੰਚੇ। ਸਿਆਸੀ ਲੀਡਰਾਂ ਨੇ ਮੁੱਥਾ ਟੇਕਿਆ ਤੇ ਅਰਦਾਸ ਕੀਤੀ।ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਭਾਰਤ ਤੋਂ ਸਿੱਖ ਸ਼ਰਧਾਲੂ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ।

ਇਸੇ ਤਰ੍ਹਾਂ ਪੰਜਾਬ ਦੇ ਕਈ ਬੀਜੇਪੀ ਲੀਡਰ ਅੱਜ ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਲਈ ਪਹੁੰਚੇ। ਪੰਜਾਬ ਭਾਜਪਾ ਦੇ ਮੁਖੀ ਅਸ਼ਵਨੀ ਸ਼ਰਮਾ ਨੇ ਦੱਸਿਆ, ‘ਭਾਜਪਾ ਦਾ ਵਫ਼ਦ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਆਇਆ ਹੈ।’
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਕੋਰੀਡੋਰ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੇ ਧੰਨਵਾਦੀ ਹਨ। ਭਾਜਪਾ ਦੇ ਵਫ਼ਦ ਵਿੱਚ ਜੀਵਨ ਗੁਪਤਾ, ਸੁਭਾਸ਼ ਸ਼ਰਮਾ ਅਤੇ ਕੇਡੀ ਭੰਡਾਰੀ ਸ਼ਾਮਲ ਹਨ।
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਦੋਵਾਂ ਦੇਸ਼ਾਂ ਵਿਚਾਲੇ ਕਰਤਾਰਪੁਰ ਲਾਂਘਾ ਤਿੰਨ ਦਿਨਾਂ ਲਈ ਖੋਲ੍ਹ ਦਿੱਤਾ ਗਿਆ ਹੈ, ਜਿਸ ਦੇ ਦਰਸ਼ਨਾਂ ਲਈ ਵੀਜ਼ੇ ਦੀ ਲੋੜ ਨਹੀਂ ਹੈ। ਭਾਰਤ ਤੋਂ 28 ਸਿੱਖਾਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਵੀਜ਼ਾ ਮੁਕਤ ਲਾਂਘੇ ਰਾਹੀਂ ਪਾਕਿਸਤਾਨ ਦੇ ਪਵਿੱਤਰ ਗੁਰਦੁਆਰਾ ਕਰਤਾਰਪੁਰ ਸਾਹਿਬ ਪਹੁੰਚਿਆ। ਇਸੇ ਤਰ੍ਹਾਂ ਬੀਤੇ ਦਿਨ ਵਾਹਗਾ ਬਾਰਡਰ ਤੋਂ 2500 ਤੋਂ ਵੱਧ ਭਾਰਤੀ ਸਿੱਖ ਇੱਥੇ ਪੁੱਜੇ।

Leave a Reply

Your email address will not be published. Required fields are marked *