ਖੇਤੀ ਕਾਨੂੰਨ ਰੱਦ ਕਰਨ ਮਗਰੋਂ ਕਿਸਾਨਾਂ ਨੇ ਕੀਤਾ ਵੱਡਾ ਐਲਾਨ

tikait/nawanpunjab.com

ਚੰਡੀਗੜ੍ਹ, 19 ਨਵੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਮਗਰੋਂ ਕਿਸਾਨ ਲੀਡਰ ਰਿਕੇਸ਼ ਟਿਕੈਤ ਨੇ ਵੱਡੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ ਹੀ ਸਰਕਾਰ ਨੂੰ ਕਿਸਾਨਾਂ ਦੇ ਹੋਰ ਮੁੱਦਿਆਂ ‘ਤੇ ਵੀ ਚਰਚਾ ਕਰਨੀ ਚਾਹੀਦੀ ਹੈ।
ਦੱਸ ਦਈਏ ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨ ਰੱਦ ਕਰਦਿਆਂ ਕਿਸਾਨਾਂ ਨੂੰ ਅੰਦੋਲਨ ਵਾਪਸ ਲੈਣ ਦੀ ਅਪੀਲ ਕੀਤੀ ਹੈ। ਟਿਕੈਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਰੱਦ ਕਰਨ ਦੇ ਐਲਾਨ ਨਾਲ ਹੀ ਕੰਮ ਨਹੀਂ ਬਣਨਾ, ਹੋਰ ਮੁੱਦਿਆਂ ਦਾ ਹੱਲ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜੇ ਅੰਦੋਲਨ ਜਾਰੀ ਰਹੇਗਾ।
ਦੱਸ ਦਈਏ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ ‘ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਹਿਣਾ ਚਾਹੁੰਦੇ ਹਾਂ ਕਿ ਸਾਡੀ ਤਪੱਸਿਆ ‘ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ। ਅੱਜ ਮੈਂ ਪੂਰੇ ਦੇਸ਼ ਨੂੰ ਸੂਚਿਤ ਕਰਨ ਆਇਆ ਹਾਂ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰ ਦੇਣਗੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੰਦੋਲਨ ‘ਤੇ ਬੈਠੇ ਲੋਕਾਂ ਨੂੰ ਪ੍ਰਕਾਸ਼ ਪੁਰਬ ‘ਤੇ ਘਰ ਵਾਪਸੀ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *