ਅੰਮ੍ਰਿਤਸਰ, 23 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਸੂਬਾਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਹੈ ਇਹ ਦੋਵੇਂ ਆਗੂ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਪਹਿਲਾਂ ਕੀਤੇ ਵਾਅਦੇ ਤਾਂ ਅਜੇ ਲੋਕਾਂ ਨਾਲ ਪੂਰੇ ਨਹੀਂ ਕੀਤੇ ਤੇ ਚੰਨੀ ਹੁਣ ਬਿਜਲੀ ਤੇ ਰੇਤ ਸਸਤੀ ਕਰਨ ਵਰਗੇ ਨਵੇਂ ਵਾਅਦੇ ਕਰ ਕੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਦੇ ਹਨ । ਕੇਜਰੀਵਾਲ ਵਲੋਂ ਪੰਜਾਬ ਵਿਚ ਔਰਤਾਂ ਦੇ ਖਾਤਿਆਂ ‘ਚ ਇਕ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਪੈਸੇ ਆਉਣ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਪਹਿਲਾਂ ਇਸ ਨੂੰ ਦਿੱਲੀ ਵਿਚ ਤਾਂ ਲਾਗੂ ਕਰ ਲੈਣ। ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਦੌਰਾਨ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਚੜ੍ਹਾ ਦਿੱਤਾ ਗਿਆ ਹੈ ।
Related Posts
ਅਸਾਮ ‘ਚ ਹੜ੍ਹ ਕਾਰਨ ਵਿਗੜੇ ਹਾਲਾਤ, 12 ਲੱਖ ਤੋਂ ਵੱਧ ਪ੍ਰਭਾਵਿਤ; ਮਰਨ ਵਾਲਿਆਂ ਦੀ ਗਿਣਤੀ 90 ਤੱਕ ਪਹੁੰਚੀ
ਗੁਹਾਟੀ : ਅਸਾਮ ਵਿੱਚ ਹੜ੍ਹ ਦੀ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ। ਲੱਖਾਂ ਲੋਕਾਂ ਦੇ ਬੇਘਰ ਹੋਣ ਦੇ ਨਾਲ ਹੀ…
ਪੰਜਾਬ ਭਾਜਪਾ ਦੇ ਪੁਨਰਗਠਨ ਦਾ ਪੇਚ ਮੁੜ ਫਸਿਆ, ਦਿੱਲੀ ਤੋਂ ਬੇਰੰਗ ਮੁੜੇ ਪਾਰਟੀ ਦੇ ਸੀਨੀਅਰ ਆਗੂ
ਚੰਡੀਗੜ੍ਹ – ਪੰਜਾਬ ਭਾਜਪਾ ਦੇ ਪੁਨਰਗਠਨ ਦਾ ਪੇਚ ਅਜੇ ਸੁਲਝਿਆ ਨਹੀਂ ਹੈ। ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨਾਲ…
Tokyo Olympics : ਵੀਰਵਾਰ ਦਾ ਸ਼ਡਿਊਲ ਆਇਆ ਸਾਹਮਣੇ, ਕੁਸ਼ਤੀ ’ਚ ਰਵੀ ਦਹੀਆ ਦਾ ਮੁਕਾਬਲਾ ਇੰਨੇ ਵਜੇ
ਟੋਕੀਓ, 4 ਅਗਸਤ (ਦਲਜੀਤ ਸਿੰਘ)- ਟੋਕੀਓ ਓਲੰਪਿਕ ’ਚ ਵੀਰਵਾਰ ਦਾ ਸ਼ਡਿਊਲ ਸਾਹਮਣੇ ਆਇਆ ਹੈ। ਸਾਰੇ ਮੈਚ ਭਾਰਤੀ ਸਮੇਂ ਅਨੁਸਾਰ ਹਨ।ਕੁਸ਼ਤੀ*ਵਿਨੇਸ਼…