ਪਟਿਆਲਾ , 24 ਨਵੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਬਣਨ ਤੋਂ ਬਾਅਦ ਬੁੱਧਵਾਰ ਨੂੰ ਪਹਿਲੀ ਵਾਰ ਚਰਨਜੀਤ ਸਿੰਘ ਚੰਨੀ ਪਟਿਆਲਾ ਸ਼ਹਿਰ ਪੁੱਜੇ। ਉਨ੍ਹਾਂ ਦੇ ਪੁੱਜਦੇ ਹੀ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ।
ਜਿਵੇਂ ਹੀ ਮੁੱਖ ਮੰਤਰੀ ਚੰਨੀ ਪੰਜਾਬੀ ਯੂਨੀਵਰਸਿਟੀ ਪਹੁੰਚੇ, ਅਧਿਆਪਕਾਂ ਵੱਲੋਂ ਉਨ੍ਹਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪੁਲਸ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਰੋਕਣ ਲਈ ਕਾਫ਼ੀ ਧੱਕਾ-ਮੁੱਕੀ ਕੀਤੀ ਜਾ ਰਹੀ ਹੈ। ਅਧਿਆਪਕਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਜਾ ਰਹੇ ਹਨ।