ਚੰਡੀਗੜ੍ਹ, 1 ਦਸੰਬਰ (ਦਲਜੀਤ ਸਿੰਘ)- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੂੰ ਵੀ ਪੰਜ ਸਾਲ ਮਿਲੇ ਅਤੇ ‘ਆਪ’ ਨੂੰ ਵੀ ਦਿੱਲੀ ‘ਚ ਪੰਜ ਸਾਲ ਮਿਲੇ ਹਨ ਅਤੇ ਜੇਕਰ ਦਿੱਲੀ ਦੇ ਸਕੂਲਾਂ ਵਿਚ ਪੰਜ ਸਾਲਾਂ ਵਿਚ ਸਰਕਾਰੀ ਸਕੂਲਾਂ ਵਿਚ ਵਧੀਆ ਪੜ੍ਹਾਈ ਦਾ ਮਾਹੌਲ ਬਣ ਸਕਦਾ ਹੈ ਤਾਂ ਪੰਜਾਬ ਵਿਚ ਕਿਉਂ ਨਹੀਂ |
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ 250 ਸਕੂਲਾਂ ਦੀ ਲਿਸਟ ਮੰਗੀ ਗਈ ਸੀ ਜੋ ਅਜੇ ਤੱਕ ਨਹੀਂ ਦਿੱਤੀ ਗਈ ਹੈ | ਸਿਸੋਦੀਆ ਨੇ ਟਵੀਟ ਵਿਚ ਕਿਹਾ ਕਿ ਮੁੱਖ ਮੰਤਰੀ ਕਹਿੰਦੇ ਹਨ ਕਿ ਪੰਜਾਬ ਦੇ ਵਿਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ ਅਤੇ ਪੰਜਾਬ ਦੇ ਸਕੂਲ ਦੇਸ਼ ਵਿਚ ਸਭ ਤੋਂ ਵਧੀਆ ਹਨ ਅਤੇ ਅੱਜ ਉਹ ਇਹ ਸਕੂਲ ਦੇਖਣ ਲਈ ਜਾਣਗੇ |