ਚੰਡੀਗੜ੍ਹ, 21 ਜੂਨ (ਦਲਜੀਤ ਸਿੰਘ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵੱਲੋਂ ਤੈਅ ਸਮੇਂ ‘ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਬੀਤੇ ਦਿਨੀਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ। ਜਿਸ ‘ਤੇ ਕਮਿਸ਼ਨ ਨੇ ਉਹਨਾਂ ਨੂੰ 2 ਦਿਨਾਂ ਵਿੱਚ ਆਪਣਾ ਪੱਖ ਲਿਖਤੀ ਤੌਰ ਤੇ ਪੇਸ਼ ਕਰਨ ਲਈ ਹੁਕਮ ਦਿੱਤੇ ਹਨ।
Related Posts
ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ : ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ SIT
ਚੰਡੀਗੜ੍ਹ- ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ…
ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਦੱਸਿਆ…
ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ
ਪੰਚਕੂਲਾ- 17 ਅਕਤੂਬਰ 2024 ਦਾ ਦਿਨ ਹਰਿਆਣਾ ਲਈ ਇਕ ਵਾਰ ਫਿਰ ਤੋਂ ਇਤਿਹਾਸਕ ਹੋ ਨਿਬੜਿਆ। ਨਾਇਬ ਸਿੰਘ ਸੈਣੀ ਨੇ ਵੀਰਵਾਰ…