ਨਵੀਂ ਦਿੱਲੀ, 7 ਦਸੰਬਰ (ਬਿਊਰੋ)- ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਇਕ ਸਾਲ ਤੋਂ ਜਾਰੀ ਕਿਸਾਨ ਅੰਦੋਲਨ ਖ਼ਤਮ ਹੋ ਸਕਦਾ ਹੈ। ਸਿੰਘੂ ਸਰਹੱਦ ’ਤੇ ਹੋ ਰਹੀ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਖ਼ਤਮ ਹੋ ਗਈ ਹੈ। ਬੈਠਕ ਤੋਂ ਬਾਅਦ ਮੋਰਚੇ ਨੇ ਪ੍ਰੈੱਸ ਕਾਨਫਰੰਸ ਕਰ ਕੇ ਉਹ ਕੱਲ ਯਾਨੀ ਬੁੱਧਵਾਰ ਦੁਪਹਿਰ 2 ਵਜੇ ਬੈਠਕ ਕਰਨਗੇ। ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਪ੍ਰਸਤਾਵ ਭੇਜਿਆ। ਬੈਠਕ ’ਚ ਸਰਕਾਰ ਦੇ ਪ੍ਰਸਤਾਵ ’ਤੇ ਚਰਚਾ ਹੋਈ। ਅੰਦੋਲਨ ਖ਼ਤਮ ਕਰਨ ਤੋਂ ਬਾਅਦ ਪਰਚੇ ਰੱਦ ਕਰਨ ਦੀ ਸ਼ਰਤ ਸਾਨੂੰ ਮਨਜ਼ੂਰ ਨਹੀਂ। ਕੁਝ ਪ੍ਰਸਤਾਵ ’ਤੇ ਸਪੱਸ਼ਟੀਕਰਨ ਦੀ ਜ਼ਰੂਰਤ ਹੈ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਮਸੌਦੇ ਅਨੁਸਾਰ, ਸੰਯੁਕਤ ਕਿਸਾਨ ਮੋਰਚੇ ਦੇ 5 ਮੈਂਬਰ ਐੱਮ.ਐੱਸ.ਪੀ. ’ਤੇ ਬਣਨ ਵਾਲੀ ਕਮੇਟੀ ’ਚ ਸ਼ਾਮਲ ਕੀਤੇ ਜਾਣਗੇ। ਉੱਥੇ ਹੀ ਸਰਕਾਰ ਨੇ ਇਕ ਸਾਲ ਦੇ ਅੰਦਰ ਕਿਸਾਨਾਂ ’ਤੇ ਦਰਜ ਕੀਤੇ ਗਏ ਮਾਮਲਿਆਂ ਨੂੰ ਵੀ ਵਾਪਸ ਲੈਣ ਦਾ ਪ੍ਰਸਤਾਵ ਰੱਖਿਆ ਹੈ। ਇਸ ਤੋਂ ਇਲਾਵਾ ਇਸ ਮਸੌਦੇ ’ਚ ਪੰਜਾਬ ਮਾਡਲ ’ਤੇ ਮੁਆਵਜ਼ਾ ਦੇਣ ਦੀ ਗੱਲ ਵੀ ਹੈ। ਹਾਲਾਂਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਤੋਂ ਇਲਾਵਾ ਬਿਜਲੀ ਬਿੱਲ ਨੂੰ ਲੈ ਕੇ ਕਈ ਸਕਾਰਾਤਮਕ ਗੱਲ ਨਹੀਂ ਹੋਈ ਹੈ।