ਨਵੀਂ ਦਿੱਲੀ, 9 ਦਸੰਬਰ (ਦਲਜੀਤ ਸਿੰਘ)- ਕਰੀਬ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਨੇ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਐੱਮ. ਐਸ. ਪੀ. ਗਰੰਟੀ ਕਾਨੂੰਨ ਸਮੇਤ ਕਿਸਾਨਾਂ ਦੀਆਂ ਬਾਕੀਆਂ ਪੈਂਡਿੰਗ ਮੰਗਾਂ ’ਤੇ ਸਰਕਾਰ ਨੇ ਜੋ ਤਜਵੀਜ਼ ਦਿੱਤੀ ਸੀ, ਉਸ ਨੂੰ ਕਿਸਾਨ ਮੋਰਚੇ ਨੇ ਮੰਨ ਲਿਆ ਹੈ।
ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਮੁਤਾਬਕ 9 ਦਸੰਬਰ ਨੂੰ ਸ਼ਾਮ 5.30 ਵਜੇ ਸਿੰਘੂ ਬਾਰਡਰ ਦੀ ਸਟੇਜ ਤੋਂ ਫਤਹਿ ਅਰਦਾਸ ਹੋਵੇਗੀ। 11 ਦਸੰਬਰ ਨੂੰ ਸਿੰਘੂ ਬਾਰਡਰ ਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਜੇ ਕਿਸਾਨ ਵਾਪਸੀ ਕਰਨਗੇ।