ਬਰਨਾਲਾ/ ਰੂੜੇਕੇ ਕਲਾਂ, 1 14 ਦਸੰਬਰ (ਬਿਊਰੋ)-ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਗਾਏ ਗਏ ਸਾਰੇ ਧਰਨੇ ਪਹਿਲਾਂ ਦੀ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਅਸੀਂ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਚੱਲਦੇ ਸਾਰੇ ਧਰਨੇ 15 ਦਸੰਬਰ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਸੀ। ਪਰ ਸਰਕਾਰ ਨੇ ਟੋਲ ਪਲਾਜ਼ਿਆਂ ਦੀਆਂ ਵਹੀਕਲ ਫ਼ੀਸਾਂ ਦੁੱਗਣੀਆਂ ਕਰ ਦਿੱਤੀਆਂ ਹਨ। ਜਿਸ ਕਰਕੇ ਅਸੀਂ ਵਧਾਈਆਂ ਗਈਆਂ ਫ਼ੀਸਾਂ ਦੇ ਵਿਰੋਧ ‘ਚ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਚੱਲਦੇ ਧਰਨੇ ਖ਼ਤਮ ਨਹੀਂ ਕਰਾਂਗੇ।
Related Posts
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਲੋਅ
ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ…
ਫਿਲੌਰ ਵਿਖੇ ਹਥਿਆਰਬੰਦ ਸਮੱਗਲਰਾਂ ਦੀ ਪੁਲਸ ਨਾਲ ਹੋਈ ਮੁੱਠਭੇੜ, ਇਕ ਦੇ ਲੱਗੀ ਗੋਲ਼ੀ
ਫਿਲੌਰ- ਬੀਤੀ ਸ਼ਾਮ ਹਥਿਆਰਬੰਦ ਸਮੱਗਲਰਾਂ ਦੇ ਗਿਰੋਹ ਨੂੰ ਫੜਨ ਗਈ ਪੁਲਸ ਦੀ ਉਨ੍ਹਾਂ ਨਾਲ ਮੁੱਠਭੇੜ ਹੋ ਗਈ। ਇਕ ਸਮੱਗਲਰ ਪੁਲਸ…
ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਪੰਜਾਬ ਇਨਫੋਟੈੱਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ : ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈੱਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ…