ਲੁਧਿਆਣਾ, 16 ਦਸੰਬਰ (ਬਿਊਰੋ)- ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦੇ ਨਾਲ-ਨਾਲ ਲੁਧਿਆਣਾ ‘ਚ ਅੱਜ ਪਹਿਲੇ ਦਿਨ ਸੰਘਣੀ ਧੁੰਦ ਪਈ। ਪਹਿਲੇ ਦਿਨ ਹੀ ਧੁੰਦ ਕਾਰਨ ਜ਼ਿਲ੍ਹੇ ‘ਚ ਹਾਦਸਾ ਵਾਪਰ ਗਿਆ। ਇੱਥੇ ਨੈਸ਼ਨਲ ਹਾਈਵੇਅ ‘ਤੇ ਅੱਜ ਸਵੇਰੇ ਕਰੀਬ 6 ਵਜੇ ਲੁਧਿਆਣਾ ਤੋਂ ਜਲੰਧਰ ਵੱਲੋ ਜਾ ਰਹੇ 3 ਵਾਹਨਾਂ ਦੀ ਨੈਸ਼ਨਲ ਹਾਈਵੇਅ ‘ਤੇ ਟੱਕਰ ਹੋ ਗਈ।
ਇਸ ਹਾਦਸੇ ਦੌਰਾਨ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਲੁਧਿਆਣਾ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਸੰਘਣੀ ਧੁੰਦ ਦੇ ਚੱਲਦਿਆਂ ਨੈਸ਼ਨਲ ਹਾਈਵੇਅ ‘ਤੇ ਵਾਹਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।