10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੀ ਹੋਏਗੀ ਰਜਿਸਟ੍ਰੇਸ਼ਨ ਰੱਦ

cars/nawanpunjab.com

ਨਵੀਂ ਦਿੱਲੀ, 17 ਦਸੰਬਰ (ਬਿਊਰੋ)- ਨਵੇਂ ਸਾਲ ਦੀ ਸ਼ੁਰੂਆਤ ਤੋਂ ਪੁਰਾਣੇ ਡੀਜ਼ਲ ਵਾਹਨਾਂ ‘ਤੇ ਕਾਰਵਾਈ ਸ਼ੁਰੂ ਹੋਣੀ ਹੈ। ਦਿੱਲੀ ਸਰਕਾਰ 1 ਜਨਵਰੀ, 2022 ਤੋਂ 10 ਸਾਲ ਪੁਰਾਣੇ ਸਾਰੇ ਡੀਜ਼ਲ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦੇਵੇਗੀ। ਸਰਕਾਰ ਇਨ੍ਹਾਂ ਵਾਹਨਾਂ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਜਾਰੀ ਕਰੇਗੀ ਤਾਂ ਜੋ ਇਨ੍ਹਾਂ ਨੂੰ ਹੋਰ ਥਾਵਾਂ ‘ਤੇ ਦੁਬਾਰਾ ਰਜਿਸਟਰ ਕੀਤਾ ਜਾ ਸਕੇ। ਸਰਕਾਰ ਵੱਲੋਂ ਇਹ ਕਦਮ ਨੈਸ਼ਨਲ ਗ੍ਰੀਨ ਅਥਾਰਟੀ (NGT) ਦੀਆਂ ਹਦਾਇਤਾਂ ਕਾਰਨ ਚੁੱਕਿਆ ਜਾ ਰਿਹਾ ਹੈ।

ਦਿੱਲੀ ਟਰਾਂਸਪੋਰਟ ਵਿਭਾਗ ਵੱਲੋਂ ਇਸ ਹਫ਼ਤੇ ਦੇ ਸ਼ੁਰੂ ਵਿੱਚ ਜਾਰੀ ਕੀਤੇ ਗਏ ਹੁਕਮ ਅਨੁਸਾਰ 15 ਸਾਲ ਜਾਂ ਇਸ ਤੋਂ ਵੱਧ ਪੁਰਾਣੇ ਡੀਜ਼ਲ ਵਾਹਨਾਂ ਲਈ ਕੋਈ ਐਨਓਸੀ ਜਾਰੀ ਨਹੀਂ ਕੀਤਾ ਜਾਵੇਗਾ। ਐਨਜੀਟੀ ਨੇ ਜੁਲਾਈ 2016 ਵਿੱਚ ਦਿੱਲੀ-ਐਨਸੀਆਰ ਵਿੱਚ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਦੀ ਰਜਿਸਟ੍ਰੇਸ਼ਨ ਤੇ ਚਲਾਉਣ ‘ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ।

Leave a Reply

Your email address will not be published. Required fields are marked *