ਨਵੀਂ ਦਿੱਲੀ, 22 ਦਸੰਬਰ (ਬਿਊਰੋ)- ਲੋਕ ਸਭਾ ਅਤੇ ਰਾਜ ਸਭਾ ਨੂੰ ਅੱਜ ਯਾਨੀ ਕਿ ਬੁੱਧਵਾਰ ਨੂੰ ਤੈਅ ਸਮੇਂ ਤੋਂ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਵਤੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਨੂੰ ਸ਼ੁਰੂ ਹੋਇਆ ਸੀ। ਸੰਸਦ ਦੇ ਦੋਹਾਂ ਸਦਨਾਂ ’ਚ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ, ਲਖੀਮਪੁਰ ਖੀਰੀ ਘਟਨਾ ਅਤੇ ਹੋਰ ਕਈ ਮੁੱਦਿਆਂ ਸਮੇਤ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੇ ਕੰਮ-ਕਾਜ ਵਿਚ ਵਿਘਨ ਪਿਆ। ਉਂਝ ਸਰਦ ਰੁੱਤ ਸੈਸ਼ਨ ਦੀ ਸਮਾਪਤੀ 23 ਦਸੰਬਰ ਨੂੰ ਹੋਣੀ ਸੀ, ਜਿਸ ਨੂੰ ਇਕ ਦਿਨ ਪਹਿਲਾਂ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
Related Posts
ਹਰਿਆਣਾ ਸਰਕਾਰ ਨੇ ਮਾਰੇ ਗਏ ਡੀ.ਐੱਸ.ਪੀ. ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ, 19 ਜੁਲਾਈ – ਹਰਿਆਣਾ ਦੇ ਨੂਹ ਵਿਖੇ ਨਾਜਾਇਜ਼ ਮਾਈਨਿੰਗ ਰੋਕਣ ਗਏ ਡੀ.ਐੱਸ.ਪੀ. ਸੁਰੇਂਦਰ ਸਿੰਘ ਦੀ ਹੱਤਿਆ ਨੂੰ ਲੈ ਕੇ…
ਕਰਨਾਲ ਧਰਨਾ ਖ਼ਤਮ, ਚੜੂਨੀ ਬੋਲੇ- ਜਿੱਤ ਦਾ ਮੂਲ ਮੰਤਰ- ‘ਸ਼ਾਂਤੀ ਨਾਲ ਡਟੇ ਰਹੋ’
ਕਰਨਾਲ,11 ਸਤੰਬਰ (ਦਲਜੀਤ ਸਿੰਘ)- ਹਰਿਆਣਾ ਦੇ ਕਰਨਾਲ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਵਿਵਾਦ…
ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ…