ਚੰਡੀਗੜ੍ਹ, 22 ਦਸੰਬਰ (ਬਿਊਰੋ)- ਪੰਜਾਬ ਸਰਕਾਰ ਨੇ ਸਾਬਕਾ ਅਕਾਲੀ ਲੀਡਰ ਬਿਕਰਮ ਮਜੀਠੀਆ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਨਸ਼ਾ ਤਸਕਰੀ ਦਾ ਕੇਸ ਦਰਜ ਕਰਨ ਮਗਰੋਂ ਬਿਕਰਮ ਮਜੀਠੀਆ ਖਿਲਾਫ ਐਲਓਸੀ ਜਾਰੀ ਕੀਤੀ ਗਈ ਹੈ। ਇਹ ਐਲਓਸੀ ਮਜੀਠੀਆ ਦੇ ਵਿਦੇਸ਼ ਭੱਜਣ ਦੀਆਂ ਅਟਕਲਾਂ ਦਰਮਿਆਨ ਇਮੀਗ੍ਰੇਸ਼ਨ ਬਿਊਰੋ ਵੱਲੋਂ ਜਾਰੀ ਕੀਤੀ ਗਈ ਹੈ। ਹੁਣ ਮਜੀਠੀਆ ਦੇ ਦੇਸ਼ ਤੋਂ ਬਾਹਰ ਜਾਣ ‘ਤੇ ਨਜ਼ਰ ਰੱਖੀ ਜਾਵੇਗੀ।
ਦੱਸ ਦਈਏ ਕਿ ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਕੇਸ ਦਰਜ ਹੋਣ ਮਗਰੋਂ ਬਿਕਰਮ ਮਜੀਠੀਆ ਵਿਦੇਸ਼ ਦੌੜ ਸਕਦੇ ਹਨ। ਇਸ ਲਈ ਉਨ੍ਹਾਂ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਮਜੀਠੀਆ ਹੁਣ ਦੇਸ਼ ਨਹੀਂ ਛੱਡ ਸਕਣਗੇ। ਹਵਾਈ ਅੱਡਿਆਂ ਉੱਪਰ ਹੁਣ ਖਾਸ ਨਜ਼ਰ ਰਹੇਗੀ।