ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਤਿਆਰੀ; ਭਾਜਪਾ, ਕੈਪਟਨ ਅਤੇ ਢੀਂਡਸਾ ਮਿਲ ਕੇ ਲੜਨਗੇ ਚੋਣਾਂ

sukhde/nawanpunjab.com

ਨਵੀਂ ਦਿੱਲੀ, 27 ਦਸੰਬਰ (ਬਿਊਰੋ)- ਪੰਜਾਬ ’ਚ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਇਸ ਕ੍ਰਮ ਤਹਿਤ ਅੱਜ ਯਾਨੀ ਕਿ ਸੋਮਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਮਿਲਣ ਪੁੱਜੇ। 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਆਗੂਆਂ ਨੇ ਅਹਿਮ ਬੈਠਕ ਕੀਤੀ। ਬੈਠਕ ’ਚ ਭਾਜਪਾ ਪ੍ਰਧਾਨ ਜੇ. ਪੀ. ਨੱਢਾ, ਪੰਜਾਬ ’ਚ ਭਾਜਪਾ ਦੇ ਚੋਣ ਇੰਚਾਰਜ ਗਜਿੰਦਰ ਸਿੰਘ ਸ਼ੇਖਾਵਤ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਮੌਜੂਦ ਰਹੇ। ਇਸ ਬੈਠਕ ’ਚ ਆਗੂਆਂ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਬੈਠਕ ਮਗਰੋਂ ਸ਼ੇਖਾਵਤ ਨੇ ਕਿਹਾ ਭਾਜਪਾ, ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨਗੇ। ਉਨ੍ਹਾਂ ਨੇ ਕਿਹਾ ਕਿ ਤਿੰਨਾਂ ਪਾਰਟੀਆਂ ਦਾ ਜੁਆਇੰਟ ਮੈਨੀਫੈਸਟੋ ਹੋਵੇਗਾ।

ਜਿਸ ’ਚ ਪੰਜਾਬ, ਖੇਤੀ, ਸਿੱਖ, ਓ. ਬੀ. ਸੀ. ’ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਮੇਟੀ ਬਣਾ ਕੇ ਸੀਟਾਂ ਦਾ ਫ਼ੈਸਲਾ ਹੋਵੇਗਾ। ਚੋਣਾਂ ’ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਫ਼ਿਲਹਾਲ ਅਜੇ ਫਾਈਨਲ ਨਹੀਂ ਹੋਇਆ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ’ਚ ਕੁੱਲ 117 ਸੀਟਾਂ ਹਨ। ਇਨ੍ਹਾਂ 117 ਮੈਂਬਰੀ ਪੰਜਾਬ ਵਿਧਾਨ ਸਭਾ ਲਈ ਅਗਲੇ ਸਾਲ ਚੋਣਾਂ ਹੋਣੀਆਂ ਹਨ। ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਢੀਂਡਸਾ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ 2022 ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਸੱਤਾ ਸੰਘਰਸ਼ ਦਰਮਿਆਨ ਇਸ ਸਾਲ ਸਤੰਬਰ ਮਹੀਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਐਲਾਨ ਕੀਤਾ।

Leave a Reply

Your email address will not be published. Required fields are marked *