ਲਖਨਊ, 30 ਦਸੰਬਰ (ਬਿਊਰੋ)- ਚੋਣ ਕਮਿਸ਼ਨ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਗੱਲ ਕੀਤੀ ਗਈ। ਦੱਸ ਦੇਈਏ ਕਿ ਅਗਲੇ ਸਾਲ ਦੀ ਸ਼ੁਰੂਆਤ ਵਿਚ ਹੀ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉਸ ਵਿਚ ਉੱਤਰ ਪ੍ਰਦੇਸ਼, ਪੰਜਾਬ, ਗੋਆ, ਉੱਤਰਾਖੰਡ ਅਤੇ ਮਣੀਪੁਰ ਸ਼ਾਮਲ ਹਨ। ਲਖਨਊ ’ਚ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਵਿਚ ਸੁਸ਼ੀਲ ਚੰਦਰਾ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਦਿਵਾਂਯਾਂਗਾ ਲਈ ਘਰ ਤੋਂ ਹੀ ਵੋਟ ਪਾਉਣ ਦੀ ਸਹੂਲਤ ਹੋਵੇਗੀ।
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਜੋ ਵੀ ਸਿਆਸੀ ਪਾਰਟੀਆਂ ਵਲੋਂ ਸੁਝਾਅ ਉਨ੍ਹਾਂ ਨੂੰ ਮਿਲੇ ਹਨ, ਉਹ ਇਹ ਹੈ ਕਿ ਸਾਰੀਆਂ ਪਾਰਟੀਆਂ ਨੇ ਸਮੇਂ ’ਤੇ ਚੋਣਾਂ ਕਰਾਉਣ ਦੀ ਮੰਗ ਕੀਤੀ ਹੈ। ਸੰਘਣੀ ਆਬਾਦੀ ਵਾਲੇ ਖੇਤਰਾਂ ’ਚ ਬੂਥ ਨਾ ਬਣਾਉਣ ਦਾ ਸੁਝਾਅ ਦਿੱਤਾ ਗਿਆ। ਸੁਸ਼ੀਲ ਨੇ ਕਿਹਾ ਕਿ 5 ਜਨਵਰੀ ਨੂੰ ਆਖ਼ਰੀ ਲਿਸਟ ਜਾਰੀ ਕੀਤੀ ਜਾਵੇਗੀ। ਸੁਸ਼ੀਲ ਨੇ ਕਿਹਾ ਕਿ ਮਹਿਲਾ ਵੋਟਰਾਂ ਦੀ ਸੁਰੱਖਿਆ ’ਤੇ ਗੱਲ ਕੀਤੀ ਗਈ ਹੈ। ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਸਮੇਂ ’ਤੇ ਚੋਣਾਂ ਹੋਣ ਇਹ ਯਕੀਨੀ ਕੀਤੀ ਜਾਵੇ।