ਅੰਮ੍ਰਿਤਸਰ, 25 ਜੂਨ (ਬਿਊਰੋ)– ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਉਨ੍ਹਾਂ ਨੂੰ ਹੁਣ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ । ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਬਜ਼ੁਰਗ ਮਾਤਾ ਪਿਤਾ ਕਈ ਵਾਰ ਜਥੇਦਾਰ ਅਕਾਲ ਤਖ਼ਤ ਨੂੰ ਲਿਖਤੀ ਬੇਨਤੀਆਂ ਕਰ ਚੁੱਕੇ ਹਨ ਕਿ ਉਸ ਵਲੋਂ ਜਾਣੇ ਅਨਜਾਣੇ ਹੋਈਆਂ ਭੁੱਲਾਂ ਨੂੰ ਮੁਆਫ਼ ਕਰਦਿਆਂ, ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਮੁੜ ਸਿੱਖ ਪੰਥ ਵਿਚ ਸ਼ਾਮਿਲ ਕਰਨਗੇ।
Related Posts
ਪੰਜ ਤੱਤਾਂ ‘ਚ ਵਿਲੀਨ ਹੋਏ ਹਿੰਦੁਸਤਾਨ ਦੇ ਸਪੂਤ, ਦਿੱਤੀ ਗਈ 17 ਤੋਪਾਂ ਦੀ ਸਲਾਮੀ
ਨਵੀਂ ਦਿੱਲੀ, 10 ਦਸੰਬਰ (ਦਲਜੀਤ ਸਿੰਘ)- ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਸਾਰੇ ਜਵਾਨਾਂ ਦਾ…
ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, 64 ਨਾਂਵਾਂ ਦਾ ਕੀਤਾ ਐਲਾਨ
ਚੰਡੀਗੜ੍ਹ, 13 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ…
‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਫੋਰਟੀਜ਼ ਹਸਪਤਾਲ ‘ਚ ਦਾਖ਼ਲ
ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫੋਰਟੀਜ਼ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦਾ…