ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਪਾਰਟੀ ਸੁਪਰੀਮੋ ਅੱਜ ਚੰਡੀਗੜ੍ਹ ਪਹੁੰਚੇ ਹਨ। ਉਨ੍ਹਾਂ ਵੱਲੋਂ ਇੱਥੇ ਵਿਜੈ ਯਾਤਰਾ ਦੀ ਅਗਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਲੋਕ ਵਿਜੈ ਯਾਤਰਾ ‘ਚ ਸ਼ਾਮਲ ਹੋਏ ਹਨ। ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤੰਜ ਕੱਸਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਬੱਸ ਚਲਾਉਂਦੇ ਹਨ ਤਾਂ ਉਨ੍ਹਾਂ ਨੂੰ ਬੱਸ ਹੀ ਚਲਾ ਲੈਣ ਦਿਓ, ਸਰਕਾਰ ਅਸੀਂ ਚਲਾਵਾਂਗੇ।
ਕੇਜਰੀਵਾਲ ਨੇ ਇਹ ਵੀ ਕਿਹਾ ਕਿ ਉਹ ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਜਿਵੇਂ ਦਿੱਲੀ ‘ਚ ਵਧੀਆ ਸਰਕਾਰ ਚੱਲ ਰਹੀ ਹੈ, ਉਂਝ ਹੀ ਚੰਡੀਗੜ੍ਹ ‘ਚ ਵੀ ਵਧੀਆ ਸਰਕਾਰ ਦਿੱਤੀ ਜਾਵੇਗੀ।