ਨਵੀਂ ਦਿੱਲੀ, 31 ਦਸੰਬਰ (ਬਿਊਰੋ)- ਪਹਾੜੀ ਸੂਬਿਆਂ ‘ਚ ਲਗਾਤਾਰ ਹੋ ਰਹੀ ਬਰਫ਼ਬਾਰੀ ਨੇ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰੀ ਭਾਰਤ ਦੇ ਮੌਸਮ ਦਾ ਰੂਪ ਬਦਲ ਦਿੱਤਾ ਹੈ। ਦਿੱਲੀ-ਐੱਨਸੀਆਰ ‘ਚ ਸ਼ੁੱਕਰਵਾਰ ਸਵੇਰ ਤੋਂ ਹੀ ਪੈ ਰਹੀ ਕੜਾਕੇ ਦੀ ਠੰਡ ਕਾਰਨ ਲੋਕ ਪਰੇਸ਼ਾਨ ਦੇਖੇ ਗਏ, ਜਿਸ ਕਾਰਨ ਸਵੇਰ ਤੋਂ ਹੀ ਅੱਗ ਬਾਲਣ ਅਤੇ ਹੱਥ-ਪੈਰ ਮਾਰਨ ਦਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਸੂਰਜ ਨਿਕਲ ਚੁੱਕਾ ਹੈ ਪਰ ਸੀਤ ਲਹਿਰ ਤੋਂ ਰਾਹਤ ਨਹੀਂ ਮਿਲੀ ਹੈ। ਦੂਜੇ ਪਾਸੇ ਭਾਰਤੀ ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਤਕ ਡਿੱਗ ਗਿਆ, ਜਿਸ ਕਾਰਨ ਦਿੱਲੀ ‘ਚ ਸੀਤ ਲਹਿਰ ਵਰਗੀ ਸਥਿਤੀ ਬਣੀ ਹੋਈ ਹੈ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਕੁਝ ਦਿਨਾਂ ਤਕ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ ਤੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ, ਜੋ ਕਿ ਠੰਢੇ ਮੌਸਮ ਦੇ ਨਾਲ-ਨਾਲ ਵਾਹਨ ਚਾਲਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ। ਦਿੱਲੀ ਦੇ ਪਾਲਮ ਤੇ ਲੋਧੀ ਰੋਡ ‘ਤੇ ਮੌਸਮ ਕੇਂਦਰਾਂ ਨੇ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ ਕ੍ਰਮਵਾਰ 7 ਡਿਗਰੀ ਸੈਲਸੀਅਸ ਅਤੇ 4 ਡਿਗਰੀ ਸੈਲਸੀਅਸ ਦਰਜ ਕੀਤਾ। ਇਸ ਦੇ ਨਾਲ ਹੀ ਆਈਐਮਡੀ ਨੇ 3 ਜਨਵਰੀ ਤਕ ਉੱਤਰ ਪੱਛਮੀ ਭਾਰਤ ਵਿਚ ਸ਼ੀਤ ਲਹਿਰ ਦੇ ਗੰਭੀਰ ਹਾਲਾਤ ਹੋਣ ਦੀ ਭਵਿੱਖਬਾਣੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀ