ਅੰਮ੍ਰਿਤਸਰ,1 ਜਨਵਰੀ (ਬਿਊਰੋ)- ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਵਧ ਰਹੇ ਮਾਮਲਿਆਂ ਕਰਕੇ ਦੁਨੀਆ ‘ਚ ਡਰ ਦਾ ਮਾਹੌਲ ਹੈ। ਇਸੇ ਦਰਮਿਆਨ ਨਵੇਂ ਸਾਲ 2022 ਨੇ ਵੀ ਦਸਤਕ ਦੇ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਦੋ ਸਾਲਾਂ ਤੋਂ ਕੋਰੋਨਾ ਦੀ ਦਹਿਸ਼ਤ ‘ਚ ਹੀ ਲੋਕ ਨਵੇਂ ਸਾਲ ਦਾ ਸਵਾਗਤ ਕਰਦੇ ਹਨ। ਇਸ ਦੇ ਨਾਲ ਹੀ ਇਸ ਸਾਲ ਵੀ ਅਜਿਹਾ ਹੀ ਹੋਇਆ। ਨਾਲ ਹੀ ਲੋਕ ਸਾਲ ਦੇ ਪਹਿਲੇ ਦਿਨ ਰੱਬ ਦਾ ਆਸ਼ੀਰਵਾਦ ਲੈਂਦੇ ਹਨ। ਇਸੇ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਸਥਿਤ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ‘ਚ ਵੀ ਸ਼ਰਧਾਲੂਆਂ ਦੀ ਭੀੜ ਵੇਖਣ ਨੂੰ ਮਿਲੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਆਗੂ ਹਰਸਿਮਰਤ ਕੌਰ ਬਾਦਲ ਨੇ ਨਵੇਂ ਸਾਲ ਦੇ ਮੌਕੇ ‘ਤੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ, ‘ਮੈਂ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਪਿਛਲੇ ਦੋ ਸਾਲਾਂ ਤੋਂ ਦੇਸ਼ ਅਤੇ ਦੁਨੀਆ ਨੂੰ ਕੋਰੋਨਾ ਕਾਰਨ ਬਹੁਤ ਨੁਕਸਾਨ ਹੋਇਆ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਾਂਗਾ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।’
ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਵੀ ਕਿਹਾ, ‘ਮੈਂ ਸਾਰਿਆਂ ਨੂੰ ਨਵੇਂ ਸਾਲ ਦੀਆਂ ਬਹੁਤ-ਬਹੁਤ ਵਧਾਈਆਂ। ਪਿਛਲੇ ਸਾਲਾਂ ਤੋਂ ਲੋਕਾਂ ਨੇ ਬਹੁਤ ਦੁੱਖ ਝੱਲੇ ਹਨ। ਮੈਂ ਇੱਥੇ ਅਰਦਾਸ ਕਰਦੀ ਹਾਂ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।’