ਸੁਖਦੇਵ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, PM ਮੋਦੀ ਦੀ ਰੈਲੀ ‘ਚ ਹੋਣਾ ਸੀ ਸ਼ਾਮਲ

Sukhdev-S_Dhindsa/nawanpunjab.com

ਮੋਹਾਲੀ/ਸੰਗਰੂਰ, 5 ਜਨਵਰੀ (ਬਿਊਰੋ)- ਪੂਰੇ ਦੇਸ਼ ਸਮੇਤ ਪੰਜਾਬ ‘ਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਇਸ ਦੇ ਤਹਿਤ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਕੋਰੋਨਾ ਦੇ ਸ਼ਿਕਾਰ ਹੋ ਗਏ ਹਨ। ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਸੁਖਦੇਵ ਢੀਂਡਸਾ ਨੇ ਆਪਣੇ ਸੰਪਰਕ ‘ਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਾਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

ਜਾਣਕਾਰੀ ਮੁਤਾਬਕ ਸੁਖਦੇਵ ਢੀਂਡਸਾ ਦੇ ਸਲਾਹਕਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੁਖਦੇਵ ਢੀਂਡਸਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ-10 ਵਿਖੇ ਕੋਰੋਨਾ ਟੈਸਟ ਕਰਵਾਇਆ ਸੀ ਅਤੇ ਬੁੱਧਵਾਰ ਨੂੰ ਮਤਲਬ ਕਿ ਅੱਜ ਉਹ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਜਿਵੇਂ ਹੀ ਉਹ ਮੋਗਾ ਪਹੁੰਚੇ ਤਾਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਆ ਗਈ, ਜੋ ਕਿ ਪਾਜ਼ੇਟਿਵ ਸੀ। ਇਸ ਤੋਂ ਬਾਅਦ ਸੁਖਦੇਵ ਢੀਂਡਸਾ ਮੋਗਾ ਤੋਂ ਹੀ ਵਾਪਸ ਪਰਤ ਆਏ। ਹੁਣ ਸੁਖਦੇਵ ਢੀਂਡਸਾ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ‘ਚ ਸ਼ਾਮਲ ਨਹੀਂ ਹੋ ਸਕਣਗੇ।

Leave a Reply

Your email address will not be published. Required fields are marked *