ਚੰਡੀਗੜ੍ਹ, 5 ਜਨਵਰੀ (ਬਿਊਰੋ)- ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਦੀ ਰੈਲੀ ਰੱਦ ਹੋ ਗਈ। ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ ਹਨ।ਦਰਅਸਲ, ਪ੍ਰਦਰਸ਼ਨ ਕਾਰੀਆਂ ਨੇ ਰਸਤੇ ‘ਚ ਹੀ ਪ੍ਰਧਾਨ ਮੰਤਰੀ ਦਾ ਕਾਫਲਾ ਰੋਕ ਦਿੱਤਾ ਜਿਸ ਕਾਰਨ ਪ੍ਰਧਾਨ ਮੰਤਰੀ ਨੂੰ 15-20 ਮਿੰਟਾਂ ਲਈ ਇੱਕ ਫਲਾਈ ਓਵਰ ‘ਤੇ ਇੰਤਜ਼ਾਰ ਕਰਨਾ ਪਿਆ।
ਇਸ ਮਗਰੋਂ ਪ੍ਰਧਾਨ ਮੰਤਰੀ ਬਠਿੰਡਾ ਰਾਹੀਂ ਦਿੱਲੀ ਵਾਪਸ ਪਰਤ ਗਏ। ਇਸ ਦੌਰਾਨ ਬਠਿੰਡਾ ਏਅਰਪੋਰਟ ‘ਤੇ ਅਧਿਕਾਰੀਆਂ ਨੇ ANI ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਵਾਪਸੀ ਵੇਲੇ ਇਹ ਕਹਿ ਕਿ ਗਏ “ਆਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਨਾ, ਕਿ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਪਹੁੰਚ ਗਿਆ।”