ਚੰਡੀਗੜ੍ਹ, 6 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਫਿਰੋਜ਼ਪੁਰ ਫੇਰੀ ਦੌਰਾਨ ਹੋਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਤੇ ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਜਸਟਿਸ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।