ਚੰਡੀਗੜ੍ਹ, 25 ਜੂਨ (ਦਲਜੀਤ ਸਿੰਘ)- ਪੰਜਾਬ ਵਿਚ ਕੋਰੋਨਾ ਮਾਮਲਿਆਂ ਵਿੱਚ ਲਗਾਤਾਰਾ ਆ ਰਹੀ ਗਿਰਾਵਟ ਤੋਂ ਬਾਅਦ ਸੂਬਾ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਪਾਬੰਦੀਆਂ ਵਿੱਚ ਹੋਰ ਵੱਡੀ ਢਿੱਲ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਵੀਂਆਂ ਗਾਈਡਲਾਈਨਜ਼ ਜਾਰੀ ਕਰਦੇ ਹੋਏ ੀਓਲ਼ਠਸ਼ ਅਤੇ ਹੁਨਰ ਵਿਕਾਸ ਕੋਚਿੰਗ ਸੰਸਥਾਵਾਂ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਕੈਪਟਨ ਨੇ ਇਨ੍ਹਾਂ ਸੰਸਥਾਵਾਂ ’ਚ ਬੱਚਿਆਂ, ਸਟਾਫ਼ ਅਤੇ ਅਧਿਆਪਕਾਂ ਨੂੰ ਮੁੜ ਤੋਂ ਆਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਕਤ ਥਾਵਾਂ ’ਤੇ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗਾ ਕੇ ਆਉਣ ਦੀ ਸ਼ਰਤ ਰੱਖੀ ਹੈ। ਕੋਰੋਨਾ ਦਾ ਟੀਕਾ ਲਗਾਏ ਬਿਨਾਂ ਕੋਈ ਵੀ ਉਕਤ ਥਾਵਾਂ ’ਚ ਦਾਖ਼ਲ ਨਹੀਂ ਹੋ ਸਕਦਾ। ਇਹ ਪਾਬੰਦੀਆਂ 25 ਜੂਨ ਤੋਂ ਵਧਾ ਕੇ 30 ਜੂਨ ਤੱਕ ਲਾਗੂ ਰਹਿਣਗੀਆਂ।
ਸਰਕਾਰ ਵਲੋਂ ਜਿੰਮ, ਸਿਨੇਮਾਹਾਲ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਕੂਲ ਅਤੇ ਕਾਲਜ ਅਜੇ ਵੀ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਆਹ ਸਮਾਗਮ ਅਤੇ ਸਸਕਾਰ ਮੌਕੇ 50 ਲੋਕਾਂ ਦਾ ਇਕੱਠੇ ਨੂੰ ਇਜਾਜ਼ਤ ਦਿੱਤੀ ਗਈ ਹੈ।