ਮੋਹਾਲੀ ਵਿਖਏ ਕਿਸਾਨ ਜਥੇਬੰਦੀਆਂ ਦਾ ਰਾਜਭਵਨ ਵੱਲ ਕੂਚ, ਬੈਰੀਕੇਡ ਤੋੜ ਵਧੇ ਅੱਗੇ

kisan/nawanpunjab.com

ਚੰਡੀਗੜ੍ਹ (ਨਿਆਮੀਆਂ)- ਕਿਸਾਨ ਜਥੇਬੰਦੀਆਂ ਵਲੋਂ ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਚੰਡੀਗੜ੍ਹ ਪੁਲਸ ਦੀ ਪਹਿਲੀ ਬੈਰੀਕੇਡਿੰਗ ਤੋੜ ਦਿੱਤੀ ਹੈ। ਇਥੇ ਦੱਸ ਦੇਈਏ ਕਿ ਪੰਜਾਬ ਭਰ ਦੀਆਂ 32 ਕਿਸਾਨ ਜਥੇਬੰਦੀਆਂ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਹੋਈਆਂ ਇਕੱਠੀਆਂ ਹਨ।
ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਦੇ ਹੋਏ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਣਗੇ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 26 ਜੂਨ ਨੂੰ ਦੇਸ਼ ਭਰ ਵਿੱਚੋਂ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਨੂੰ ਮੈਮੋਰੰਡਮ ਦੇਣ ਦੀ ਕਾਲ ਦੇ ਸੰਬੰਧ ਵਿਚ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਅੱਜ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਕਿਸਾਨ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਪਹੁੰਚੇ। ਇਥੇ ਬਕਾਇਦਾ ਇਕ ਸਟੇਜ ਵੀ ਲਗਾਈ ਗਈ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੁੱਖ ਕਨਵੀਨਰ ਬਲਬੀਰ ਸਿੰਘ ਰਾਜੇਵਾਲ ਰੁਲਦੂ ਸਿੰਘ ਮਾਨਸਾ ਸਤਨਾਮ ਸਿੰਘ ਬਹਿਰੂ ਅਤੇ ਹੋਰਨਾਂ ਆਗੂਆਂ ਨੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਬਿਨਾਂ ਕਿਸੇ ਦੇਰੀ ਤੋਂ ਤਿੰਨੇ ਕਾਲੇ ਕਾਨੂੰਨ ਵਾਪਸ ਲੈ ਲਵੇ ਨਹੀਂ ਤਾਂ ਇਸ ਦੇ ਨਤੀਜੇ ਚੰਗੇ ਨਹੀਂ ਹੋਣਗੇ।
ਉਨ੍ਹਾਂ ਕਿਹਾ ਕਿ ਗ਼ੈਰ ਸੰਵਿਧਾਨਕ ਤੌਰ ‘ਤੇ ਪਾਸ ਕੀਤੇ ਗਏ ਇਹ ਕਾਨੂੰਨ ਰਾਜਾਂ ਦੇ ਅਧਿਕਾਰਾਂ ਵਿੱਚ ਸਿੱਧਾ ਦਖ਼ਲ ਹੈ, ਜਿਸ ਨੂੰ ਕਿਸਾਨ ਕਿਸੇ ਵੀ ਤਰ੍ਹਾਂ ਸਹਿਣ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਸੰਘਰਸ਼ 7 ਮਹੀਨੇ ਦੀ ਥਾਂ ਅਮਿਤ ਸਤੰਬਰ ਮਹੀਨੇ ਤੱਕ ਚੱਲੇ ਪਰ ਕਿਸਾਨ ਦਿੱਲੀ ਤੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਏ ਤੋਂ ਬਗੈਰ ਵਾਪਸ ਨਹੀਂ ਪਰਤਣਗੇ। ਕਿਸਾਨਾਂ ਦੇ ਖਾਣ-ਪੀਣ ਲਈ ਇਥੇ ਬਕਾਇਦਾ ਕਈ ਤਰ੍ਹਾਂ ਦੇ ਲੰਗਰ ਅਤੇ ਛਬੀਲਾਂ ਲਗਾਈਆਂ ਹੋਈਆਂ ਸਨ ਬਾਬਾ ਗਾਜ਼ੀ ਦਾਸ ਕਲੱਬ ਵੱਲੋਂ ਇੱਥੇ ਕੇਲਿਆਂ ਦਾ ਲੰਗਰ ਲਗਾਇਆ ਗਿਆ ਸੀ।

Leave a Reply

Your email address will not be published. Required fields are marked *