ਚੰਡੀਗੜ੍ਹ, 12 ਜਨਵਰੀ (ਬਿਊਰੋ)- ਬਿਕਰਮ ਸਿੰਘ ਮਜੀਠੀਆ ਕੋਲੋਂ ਸਿੱਟ ਵਲੋਂ ਪੁੱਛਗਿੱਛ ਪੂਰੀ ਕਰ ਲਈ ਗਈ ਹੈ ਅਤੇ ਬਿਕਰਮ ਸਿੰਘ ਮਜੀਠੀਆ ਸਟੇਟ ਕ੍ਰਾਈਮ ਦੇ ਥਾਣੇ ਤੋਂ ਬਾਹਰ ਆ ਕੇ ਪੱਤਰਕਾਰਾਂ ਦੇ ਰੂ-ਬ-ਰੂ ਹੋਏ ਅਤੇ ਦੱਸਿਆ ਕਿ ਉਨ੍ਹਾਂ ਵਲੋਂ ਸਿੱਟ ਨੂੰ ਜਾਂਚ ਵਿਚ ਪੂਰਾ ਸਹਿਯੋਗ ਦਿੱਤਾ ਗਿਆ ਹੈ ਅਤੇ ਹਾਈ ਕੋਰਟ ਦੇ ਹੁਕਮਾਂ ਦੇ ਮੁਤਾਬਿਕ ਆਪਣਾ ਚੱਲ ਰਿਹਾ ਮੋਬਾਇਲ ਨੰਬਰ ਵੀ ਦਿੱਤਾ ਗਿਆ ਹੈ।
ਉਨ੍ਹਾਂ ਆਪਣੇ ‘ਤੇ ਦਰਜ ਇਸ ਮੁਕੱਦਮੇ ਨੂੰ ਰਾਜਨੀਤੀ ਨਾਲ ਜੋੜਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ, ਡਿਪਟੀ ਸੀ.ਐੱਮ. ਸੁੱਖੀ ਰੰਧਾਵਾ ਅਤੇ ਹੋਰਨਾਂ ਵਲੋਂ ਡੀ.ਜੀ.ਪੀ. ਰਹੇ ਚਟੋਪਾਧਿਆ ਦੇ ਨਾਲ ਮਿਲ ਕੇ ਚੁੱਪ ਹੀ ਐਫ.ਆਈ.ਆਰ. ਦਰਜ ਕਰਾਈ ਗਈ ਹੈ, ਜਦੋਂਕਿ ਡਰੱਗਜ਼ ਮਾਮਲਾ ਦੋ ਹਜ਼ਾਰ ਉਨੀ ਵਿਚ ਖ਼ਤਮ ਹੋ ਗਿਆ ਸੀ ਅਦਾਲਤ ਵਲੋਂ ਦੋਸ਼ੀ ਮੁਲਜ਼ਮਾਂ ਨੂੰ ਸਜ਼ਾ ਅਤੇ ਬੇਦੋਸ਼ਿਆਂ ਨੂੰ ਬਰੀ ਕਰ ਦਿੱਤਾ ਗਿਆ ਸੀ।