ਬਿਆਸ , 13 ਜਨਵਰੀ (ਬਿਊਰੋ)- ਦੇਸ਼ ‘ਚ ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ‘ਚ ਸਥਿਤ ਸਤਿਸੰਗ ਘਰਾਂ ‘ਚ ਹਫਤਾ ਭਰ ਚੱਲਣ ਵਾਲੇ ਸਤਿਸੰਗ ਪ੍ਰੋਗਰਾਮਾਂ ‘ਤੇ ਅਗਲੇ ਹੁਕਮਾਂ ਤਕ ਰੋਕ ਲਗਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਤਿਸੰਗ ਘਰਾਂ ਵਿੱਚ ਹਫ਼ਤਾ ਭਰ ਚੱਲਣ ਵਾਲੇ ਸਤਿਸੰਗਾਂ ਦੀ ਸ਼ੁਰੂਆਤ ਕੀਤੀ ਗਈ ਸੀ, ਪਰ ਇੱਕ ਵਾਰ ਫਿਰ ਮਹਾਮਾਰੀ ਦਾ ਕਹਿਰ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਸਾਰੇ ਹਫਤਾਵਾਰੀ ਪ੍ਰੋਗਰਾਮ ਬੰਦ ਕਰ ਦਿੱਤੇ ਗਏ ਹਨ।