ਚੰਡੀਗੜ੍ਹ, 13 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਜਪਾ ਤੇ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਗੱਠਜੋੜ ਵਿਚਾਲੇ 65 ਸੀਟਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਇਨ੍ਹਾਂ 65 ਸੀਟਾਂ ’ਚੋਂ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ 17 ਸੀਟਾਂ ਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ 7 ਸੀਟਾਂ ਦੇਣ ਦੀ ਗੱਲ ਚੱਲ ਰਹੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਹੋਈ ਮੀਟਿੰਗ ’ਚ ਸਹਿਮਤੀ ਬਣੀ ਕਿ ਪਟਿਆਲਾ ਦੀਆਂ ਸਾਰੀਆਂ 5 ਵਿਧਾਨ ਸਭਾ ਸੀਟਾਂ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਚੋਣ ਲੜੇਗੀ। ਭਾਰਤੀ ਜਨਤਾ ਪਾਰਟੀ ਜਲੰਧਰ ਦੀਆਂ ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦਾ ਅਜੇ ਰਸਮੀ ਐਲਾਨ ਨਹੀਂ ਕੀਤਾ ਗਿਆ, 117 ਸੀਟਾਂ ’ਤੇ ਸਹਿਮਤੀ ਬਣਨ ਤੋਂ ਬਾਅਦ ਐਲਾਨ ਕੀਤਾ ਜਾਵੇਗਾ।