ਨਵੀਂ ਦਿੱਲੀ, 14 ਜਨਵਰੀ (ਬਿਊਰੋ)- ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਰਾਸ਼ਟਰਪਤੀ ਦੇ ਦੋਹਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ ਤੇ 8 ਅਪ੍ਰੈਲ ਨੂੰ ਸਮਾਪਤ ਹੋਵੇਗਾ।
ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੈਸ਼ਨ ਦਾ ਪਹਿਲਾ ਭਾਗ 11 ਫਰਵਰੀ ਨੂੰ ਸਮਾਪਤ ਹੋਵੇਗਾ। ਇਕ ਮਹੀਨੇ ਦੀ ਛੁੱਟੀ ਤੋਂ ਬਾਅਦ ਸੈਸ਼ਨ ਦਾ ਦੂਜਾ ਭਾਗ 14 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 8 ਅਪ੍ਰੈਲ ਨੂੰ ਸਮਾਪਤ ਹੋਵੇਗਾ।