ਚੰਡੀਗੜ੍ਹ, 18 ਜਨਵਰੀ (ਬਿਊਰੋ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਸ਼ੁਰੂ ਹੋਈ। ਇਸ ਦੌਰਾਨ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸੀਐੱਮ ਚਿਹਰਾ ਐਲਾਨਿਆ। ਰਾਘਵ ਚੱਢਾ ਤੇ ਭਗਵੰਤ ਮਾਨ ਕੇਜਰੀਵਾਲ ਦੇ ਨਾਲ ਮੰਚ ‘ਤੇ ਬੈਠੇ ਸਨ। ਕੇਜਰੀਵਾਲ ਨੇ ਕਿਹਾ ਕਿ ਮੈਂ ਜਿੱਥੇ ਵੀ ਜਾਂਦਾ ਸੀ ਲੋਕ ਮੈਨੂੰ ਇਹੀ ਕਹਿੰਦੇ ਸੀ ਕਿ CM ਚਿਹਰਾ ਕੌਣਾ ਹੋਵੇਗਾ ਤੇ ਮੈਂ ਹਮੇਸ਼ਾ ਹੌਸਲਾ ਰੱਖਣ ਦੀ ਗੱਲ ਕਰਦਾ ਸੀ।
‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਉਹ ਖੁਦ ਭਗਵੰਤ ਮਾਨ ਦਾ ਨਾਂ ਐਲਾਨ ਦਿੰਦੇ ਤਾਂ ਲੋਕ ਕਹਿੰਦੇ ਕਿ ਛੋਟੇ ਭਰਾ ਨੂੰ ਮੁੱਖ ਮੰਤਰੀ ਚਿਹਰਾ ਬਣਾਇਆ ਹੈ। ਪਿਛਲੇ ਹਫ਼ਤੇ ਅਸੀਂ ਫ਼ੋਨ ਨੰ. ਜਾਰੀ ਕੀਤਾ, ਜਿਸ ‘ਚ ਭਗਵੰਤ ਮਾਨ ਦਾ ਨਾਂ ਸਭ ਤੋਂ ਉੱਪਰ ਰਿਹਾ। 21 ਲੱਖ ਤੋਂ ਵੱਧ ਮੈਸੇਜ ਤੇ ਕਾਲਾਂ ਆਈਆਂ। ਸਰਵੇ ‘ਚ ‘ਆਪ’ ਦੀ ਸਰਕਾਰ ਬਣ ਰਹੀ ਹੈ। 93.7 ਫੀਸਦੀ ਲੋਕਾਂ ਨੇ ਭਗਵੰਤ ਮਾਨ ਦਾ ਨਾਂ ਦਿੱਤਾ, ਯਾਨੀ ਸੂਬੇ ਦੇ ਅਗਲੇ ਸੀਐਮ ਭਗਵੰਤ ਮਾਨ ਹੋਣਗੇ।